Punjab

ਪੰਜਾਬ ਵਿਚ ਇਕ ਹੋਰ ਕਰੋੜਾਂ ਦਾ ਘਪਲਾ ਆਣ ਪਹੁੰਚਿਆ ਬਰੂਹਾਂ ‘ਤੇ, ਟੈਂਡਰ ਰੁਕੇ

ਚੰਡੀਗੜ੍ਹ : ਕਿਸੇ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਦਿਤੀ ਹੈ ਕਿ ਕਰੋੜਾਂ ਦਾ ਘਪਲਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਤੁਰੰਤ ਜਾਂਚ ਦੇ ਹੁਕਮ ਦੇ ਦਿੱਤੇ ਹਨ। ਅਸਲ ਵਿਚ ਪੰਜਾਬ ਵਿੱਚ ਮਾਰਕੀਟ ਕਮੇਟੀ 107 ਕਰੋੜ ਰੁਪਏ ਦੀ ਤਰਪਾਲ ਦੀ ਖਰੀਦ ਵਿਵਾਦਾਂ ਵਿੱਚ ਘਿਰ ਗਈ ਹੈ। ਜਿਵੇਂ ਹੀ ਪਤਾ ਲੱਗਾ ਕਿ ਤਰਪਾਲ ਮਹਿੰਗੇ ਰੇਟ ’ਤੇ ਖਰੀਦੀ ਗਈ ਹੈ ਤਾਂ ਇਸ ਦੇ ਟੈਂਡਰ ਰੋਕ ਦਿੱਤੇ ਗਏ। ਇਸ ਸਬੰਧੀ ਸੀਐਮ ਭਗਵੰਤ ਮਾਨ ਨੂੰ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਇਸ ਦੀ ਜਾਂਚ ਕਰਨਗੇ। ਜੇਕਰ ਜਾਂਚ ਵਿੱਚ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਟੈਂਡਰ ਰੱਦ ਕੀਤਾ ਜਾ ਸਕਦਾ ਹੈ।

Show More

Related Articles

Leave a Reply

Your email address will not be published. Required fields are marked *

Close