International

ਅਮਰੀਕਾਂ ‘ਚ ਮੌਤਾਂ ਦਾ ਅੰਕੜਾ 77 ਹਜ਼ਾਰ ਤੋਂ ਵੱਧ ਹੋਇਆ

ਅਮਰੀਕਾ ‘ਚ ਕੋਰੋਨਾ ਵਾਇਰਸ ਦੇ ਮਹਾਂਮਾਰੀ ਕਾਰਨ ਹੋਈਆਂ ਮੌਤਾਂ ਦੀ ਗਿਣਤੀ 77 ਹਜ਼ਾਰ ਨੂੰ ਪਾਰ ਕਰ ਗਈ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ ਤਕਰੀਬਨ 2100 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਕੋਰੋਨਾ ਵਾਇਰਸ ਇੱਥੇ ਤਬਾਹੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਨਵੇਂ ਕੇਸਾਂ ਅਤੇ ਮੌਤਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਸ਼ੁੱਕਰਵਾਰ ਨੂੰ ਯੂਐਸ ਵਿੱਚ 2129 ਲੋਕਾਂ ਦੀ ਮੌਤ ਹੋ ਗਈ, ਕੁੱਲ ਮੌਤਾਂ ਦੀ ਗਿਣਤੀ 77,263 ਤੱਕ ਪਹੁੰਚ ਗਈ। ਅਮਰੀਕਾ ‘ਚ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 12 ਲੱਖ 98 ਹਜ਼ਾਰ ਤੋਂ ਵੀ ਪਾਰ ਹੋ ਗਈ ਹੈ। ਜ਼ਰੂਰੀ ਗੱਲ ਇਹ ਹੈ ਕਿ ਵਿਸ਼ਵ ਭਰ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 4 ਮਿਲੀਅਨ ਹੋਣ ਦਾ ਅਨੁਮਾਨ ਹੈ, ਜਿਸ ‘ਚ ਸੰਯੁਕਤ ਰਾਜ ਅਮਰੀਕਾ ਸਭ ਤੋਂ ਪ੍ਰਭਾਵਿਤ ਹੋਇਆ ਹੈ। ਭਾਵੇਂ ਇਹ ਕੁੱਲ ਕੇਸਾਂ ਦੀ ਗਿਣਤੀ ਹੈ ਜਾਂ ਇਸ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ। ਹਾਲਾਂਕਿ, ਪਿਛਲੇ ਕੁੱਝ ਦਿਨਾਂ ਵਿੱਚ, ਯੂਐਸ ਨੇ ਦੁਬਾਰਾ ਲੌਕਡਾਉਨ ਖੋਲ੍ਹਣ ਵੱਲ ਇੱਕ ਕਦਮ ਵਧਾਇਆ ਹੈ। ਜੇ ਅਸੀਂ ਇਸ ਮਾਮਲੇ ਦੀ ਗੱਲ ਕਰੀਏ ਤਾਂ ਅਮਰੀਕਾ, ਸਪੇਨ, ਇਟਲੀ ਅਤੇ ਯੁਨਾਈਟਡ ਕਿੰਗਡਮ ਅਜਿਹੇ ਦੇਸ਼ ਹਨ ਜਿਥੇ ਕੋਰੋਨਾ ਵਾਇਰਸ ਦੇ ਦੋ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਰੂਸ ‘ਚ ਪਿਛਲੇ ਦਸ ਦਿਨਾਂ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਿਚ ਜ਼ਬਰਦਸਤ ਵਾਧਾ ਹੋਇਆ ਹੈ।

Show More

Related Articles

Leave a Reply

Your email address will not be published. Required fields are marked *

Close