Canada

ਚੋਣਾਂ ਨੂੰ ਕੋਵਿਡ-19 ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖੇ ਜਾਣ ਲਈ ਚੋਣ ਵਿਭਾਗ ਵਚਨਬੱਧ : ਸਟੀਫਨ ਪੈਰੋ

ਕੈਲਗਰੀ (ਦੇਸ ਪੰਜਾਬ ਟਾਈਮਜ਼)- ਕੈਨੇਡਾ ਦੇ ਮੁੱਖ ਚੋਣ ਅਫ਼ਸਰ ਸਟੀਫ਼ਨ ਪੈਰੋ ਨੇ ਵੋਟਰਾਂ ਨੂੰ ਭਰੋਸਾ ਦਿਤਾ ਹੈ ਕਿ 20 ਸਤੰਬਰ ਨੂੰ ਤੈਨਾਤ ਕੀਤੇ ਜਾਣ ਵਾਲੇ ਢਾਈ ਲੱਖ ਤੋਂ ਵੱਧ Polling ਅਧਿਕਾਰੀਆਂ ਲਈ ਵੈਕਸੀਨੇਸ਼ਨ ਲਾਜ਼ਮੀ ਨਾ ਕੀਤੇ ਜਾਣ ਦੇ ਬਾਵਜੂਦ ਫ਼ੈਡਰਲ ਚੋਣਾਂ ਦੌਰਾਨ ਵੋਟ ਪਾਉਣਾ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।ਔਟਵਾ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਮਾਸਕ ਤੋਂ ਬਗ਼ੈਰ ਆਉਣ ਵਾਲੇ ਲੋਕਾਂ ਨੂੰ ਵੋਟ ਪਾਉਣ ਤੋਂ ਰੋਕਿਆ ਜਾ ਸਕਦਾ ਹੈ, ਇਸ ਲਈ ਮਾਸਕ ਪਾਉਣ ਤੋਂ ਅਸਮਰੱਥ ਲੋਕ ਡਾਕ ਰਾਹੀਂ ਵੋਟ ਨੂੰ ਤਰਜੀਹ ਦੇਣ।

ਉਨ੍ਹਾਂ ਕਿਹਾ ਕਿ ਜੇ ਸਮੇਂ ਦੇ ਨਾਲ ਹਾਲਾਤ ਬਦਲੇ ਤਾਂ ਇਲੈਕਸ਼ਨ ਕੈਨੇਡਾ ਵੱਲੋਂ ਉਸੇ ਹਿਸਾਬ ਨਾਲ ਨਿਯਮਾਂ ਵਿਚ ਤਬਦੀਲੀ ਕੀਤੀ ਜਾਵੇਗੀ। ਸਟੀਫ਼ਨ ਪੈਰੋ ਨੇ ਕੈਨੇਡਾ ਵਾਸੀਆਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਪਿਛਲੇ 18 ਮਹੀਨੇ ਦੇ ਘਟਨਾਕ੍ਰਮ ’ਤੇ ਝਾਤ ਮਾਰੀ ਜਾਵੇ ਤਾਂ ਕੈਨੇਡਾ ਦੇ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਹੋਈਆਂ ਅਤੇ ਕੌਮਾਂਤਰੀ ਪੱਧਰ ’ਤੇ ਕਈ ਮੁਲਕਾਂ ਵਿਚ ਵੋਟਾਂ ਦੀ ਪ੍ਰਕਿਰਿਆ ਨੇਪਰੇ ਚਾੜ੍ਹੀ ਗਈ ਪਰ ਕਿਸੇ ਵੀ ਜਗ੍ਹਾ ’ਤੇ ਕੋਰੋਨਾ ਫੈਲਣ ਦੀ ਰਿਪੋਰਟ ਨਹੀਂ ਮਿਲੀ।

Show More

Related Articles

Leave a Reply

Your email address will not be published. Required fields are marked *

Close