Punjab

ਸੁਮੇਧ ਸੈਣੀ ਦੀ ਜ਼ਮਾਨਤ ਨੂੰ ਚੁਣੌਤੀ ਦੇਵੇਗਾ ਵਿਜੀਲੈਂਸ ਬਿਊਰੋ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜ਼ਮੀਨੀ ਘਪਲੇ ਕੇਸ ਵਿੱਚ ਮਿਲੀ ਜ਼ਮਾਨਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਉਹ ਜਲਦੀ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ 19 ਅਗਸਤ ਨੂੰ ਸੁਣਾਏ ਫੈਸਲੇ ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕਰੇਗੀ। ਇਸੇ ਦੌਰਾਨ ਹਾਈ ਕੋਰਟ ਨੇ ਆਮਦਨ ਨਾਲੋਂ ਵੱਧ ਸਰੋਤ ਇਕੱਠੇ ਕਰਨ ਦੇ ਮਾਮਲੇ ਵਿੱਚ ਸੁਮੇਧ ਸੈਣੀ ਨੂੰ 12 ਅਗਸਤ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਸੀ। ਵਿਜੀਲੈਂਸ ਨੇ ਅਦਾਲਤ ਦੇ ਇਨ੍ਹਾਂ ਹੁਕਮਾਂ ’ਤੇ ਵੀ ਮੁੜ ਵਿਚਾਰ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਕਿ ਸੁਮੇਧ ਸੈਣੀ ਨੂੰ ਜ਼ਮੀਨੀ ਘਪਲੇ ਦੇ ਕੇਸ ਵਿੱਚ 18 ਅਗਸਤ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦੋਂ ਉਹ ਵਿਜੀਲੈਂਸ ਦੇ ਦਫ਼ਤਰ ਵਿੱਚ ਆਪਣੇ ਖ਼ਿਲਾਫ਼ ਦਰਜ ਕੇਸ (ਆਮਦਨ ਨਾਲੋਂ ਵੱਧ ਸਰੋਤ) ਦੇ ਸਬੰਧ ਵਿੱਚ ਵਿਜੀਲੈਂਸ ਦੇ ਦਫ਼ਤਰ ਪਹੁੰਚਿਆ ਸੀ। ਉਹ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਹੀ ਵਿਜੀਲੈਂਸ ਦਫ਼ਤਰ ਗਿਆ ਸੀ ਤੇ ਉਸ ਨੂੰ ਅੰਤ੍ਰਿਮ ਜ਼ਮਾਨਤ ਇਸ ਸ਼ਰਤ ’ਤੇ ਦਿੱਤੀ ਗਈ ਸੀ ਕਿ ਉਹ 7 ਦਿਨਾਂ ਦੇ ਅੰਦਰ ਆਮਦਨ ਨਾਲੋਂ ਵੱਧ ਸਰੋਤ ਕੇਸ ਦੀ ਜਾਂਚ ਵਿੱਚ ਵਿਜੀਲੈਂਸ ਨੂੰ ਸਹਿਯੋਗ ਦੇਵੇਗਾ।

Show More

Related Articles

Leave a Reply

Your email address will not be published. Required fields are marked *

Close