Punjab

ਖੁਸ਼ਖਬਰੀ, ਹੁਣ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਫਲਾਈਟ ਸ਼ੁਰੂ

ਪੰਜਾਬ ਦੇ ਕਰੀਬ ਦੋ ਲੱਖ ਲੋਕ ਹਰ ਸਾਲ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਜਾਣ ਲਈ ਉਡਾਣ ਭਰਦੇ ਹਨ। ਇਸ ਦੇ ਨਾਲ ਉਨ੍ਹਾਂ ਨੂੰ ਕਾਫੀ ਖਜ਼ਲ ਖੁਆਰੀ ਹੁੰਦੀ ਹੈ। ਨਾਲ ਹੀ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੇ ਵੀ ਲੰਬੇ ਸਮੇਂ ਤੋਂ ਮੰਗ ਕੀਤੀ ਸੀ ਕਿ ਕੈਨੇਡਾ ਅਤੇ ਅਮਰੀਕਾ ਤੋਂ ਸਿੱਧੀਆਂ ਉਡਾਣਾਂ ਅੰਮ੍ਰਿਤਸਰ ਲਈ ਕਨੈਕਟ ਕੀਤੀਆਂ ਜਾਣ।

ਸਿੱਧੀਆਂ ਉਡਾਣਾਂ ਦੀ ਮੰਗ ਕਰ ਰਹੇ ਲੋਕਾਂ ਦੀ ਇਸ ਮੰਗ ਨੂੰ ਹੁਣ ਬੂਰ ਪੈਣ ਲੱਗਾ ਹੈ। ਦੱਸ ਦਈਏ ਕਿ ਇਟਾਲੀਅਨ ਏਅਰਲਾਈਨਜ਼, ਨਿਓਸ ਏਅਰ, ਮਿਲਾਨ ਵਿਖੇ ਆਪਣੇ ਹੱਬ ਰਾਹੀਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਟੋਰਾਂਟੋ ਅਤੇ ਨਿਊਯਾਰਕ ਨੂੰ ਜੋੜਨ ਲਈ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਸਹੂਲਤ 6 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਹੈ।

Show More

Related Articles

Leave a Reply

Your email address will not be published. Required fields are marked *

Close