Sports

ਟੀਮ ਇੰਡੀਆ ਦੇ ਕੋਚ ਰਵੀ ਸ਼ਾਸਤਰੀ ਨੂੰ ਹੋਇਆ ਕੋਵਿਡ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕਲ ਸ਼ਾਮ ਕੋਚ ਰਵੀ ਸ਼ਾਸਤਰੀ ਦਾ ਲੈਟਰਲ ਫਲੋ ਟੈਸਟ ਪਾਜ਼ੇਟਿਵ ਆਇਆ ਸੀ, ਜਿਸ ਤੋਂ ਬਾਅਦ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨੇ ਅਹਿਤੀਆਤ ਵਜੋਂ ਕੋਚ ਰਵੀ ਸ਼ਾਸਤਰੀ ਸਮੇਤ 4 ਮੈਂਬਰਾਂ ਨੂੰ ਆਈਸੋਲੇਟ ਕਰ ਦਿੱਤਾ ਹੈ। ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨੇ ਮੁੱਖ ਕੋਚ ਰਵੀ ਸ਼ਾਸਤਰੀ, ਗੇਂਦਬਾਜ਼ੀ ਕੋਚ ਬੀ ਅਰੁਣ, ਫੀਲਡਿੰਗ ਕੋਚ ਆਰ ਸ਼੍ਰੀਧਰ ਅਤੇ ਫਿਜ਼ੀਓਥੈਰੇਪਿਸਟ ਨਿਤਿਨ ਪਟੇਲ ਨੂੰ ਸਾਵਧਾਨੀ ਦੇ ਉਪਾਅ ਵਜੋਂ ਅਲੱਗ ਕਰ ਦਿੱਤਾ ਹੈ।

Show More

Related Articles

Leave a Reply

Your email address will not be published. Required fields are marked *

Close