Punjab

ਕਿਸਾਨ ਅੰਦੋਲਨ ਬਾਰੇ ਮੁੱਖ ਮੰਤਰੀ ਨੇ ਲਗਾਇਆ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਦੋਸ਼

ਚੰਡੀਗੜ੍ਹ: ਕਿਸਾਨੀ ਅੰਦੋਲਨ ਉੱਤੇ ਬੀਤੇ ਦਿਨ ਪੰਜਾਬ ਮੁੱਖ ਮੰਤਰੀ ਵਲੋਂ ਦਿੱਤੇ ਬਿਆਨ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਫਾਈ ਦੇਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਸਿਆਸੀ ਮੋੜ ਦੇ ਦਿੱਤਾ ਗਿਆ ਹੈ।

ਪੰਜਾਬ ਮੁੱਖ ਮੰਤਰੀ ਨੇ ਇਕ ਤੋਂ ਬਾਅਦ ਇਕ ਕੀਤੇ ਆਪਣੇ ਟਵੀਟਾਂ ਵਿਚ ਕਿਹਾ ਕਿ ਮੰਦਭਾਗਾ ਹੈ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ।

ਆਪਣੇ ਦੂਜੇ ਟਵੀਟ ਵਿਚ ਉਨ੍ਹਾਂ ਕਿਹਾ ਕਿ ‘ਪੰਜਾਬ ਵਿਚ ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਭਾਜੁਪਾ ਦੇ ਖਿਲਾਫ ਹਨ ਤੇ ਸਾਡੇ ਵਿਰੁੱਧ ਨਹੀਂ ਹਨ। ਅਸੀਂ ਪੰਜਾਬ ਵਿਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਲਗਾਤਾਰ ਉਨ੍ਹਾਂ ਦੇ ਨਾਲ ਖੜ੍ਹੇ ਹਾਂ, ਇਸ ਲਈ ਅਫਸੋਸ ਦੀ ਗੱਲ ਹੈ ਕਿ ਅਸੀਂ ਹੁਣ ਹੰਗਾਮੇ ਨਾਲ ਜੂਝ ਰਹੇ ਹਾਂ।’ ਤੀਜੇ ਟਵੀਟ ਵਿਚ ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦਾ ਕੋਈ ਸਵਾਲ ਨਹੀਂ, ਉਹ ਸਾਰੇ ਭਾਜਪਾ ਸਰਕਾਰ ਦੀ ਬੇਰੁਖੀ ਸ਼ਿਕਾਰ ਹਨ। ਜੇਕਰ ਪੰਜਾਬ ਵਿਚ ਅਜਿਹਾ ਰਿਹਾ ਤਾਂ ਅਸੀਂ ਨੌਕਰੀਆਂ, ਰੈਵੇਨਿਊ, ਨਿਵੇਸ਼ ਤੋਂ ਖੁੰਝ ਜਾਵਾਂਗੇ। ਪਹਿਲਾਂ ਹੀ ਅਨਾਜ ਭੰਡਾਰਨ ਅਤੇ ਖਰੀਦ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close