Punjab

ਜਲ੍ਹਿਆਂਵਾਲਾ ਬਾਗ ਦਾ ਮੂਲ ਸਰੂਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਜਨਤਕ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ

ਅੰਮ੍ਰਿਤਸਰ- ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿੱਚ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਦੌਰਾਨ ਮੂਲ ਸਰੂਪ ਨਾਲ ਕੀਤੀ ਗਈ ਛੇੜਛਾੜ ਦੇ ਰੋਸ ਵਜੋਂ ਅੱਜ ਇੱਥੇ ਜਨਤਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਇੱਥੇ ਮੂਲ ਸਰੂਪ ਵਿੱਚ ਕੀਤੇ ਗਏ ਬਦਲਾਅ ਨੂੰ ਰੱਦ ਕਰਦਿਆਂ ਇਸ ਨੂੰ ਪੁਰਾਤਨ ਸਰੂਪ ਦੇਣ ਦੀ ਮੰਗ ਕੀਤੀ।

ਦੇਸ਼ ਭਗਤ ਯਾਦਗਾਰ ਕਮੇਟੀ ਤੇ ਹੋਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਜਿਨ੍ਹਾਂ ਨੇ ਹੈਰੀਟੇਜ ਸਟਰੀਟ ਵਿਚ ਜੱਲ੍ਹਿਆਂਵਾਲਾ ਬਾਗ ਤੱਕ ਮਾਰਚ ਕੀਤਾ ਪਰ ਇੱਥੇ ਪੁਲੀਸ ਨੇ ਬੈਰੀਕੇਡ ਲਾ ਕੇ ਇਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਉਹ ਉਥੇ ਹੀ ਧਰਨੇ ’ਤੇ ਬੈਠ ਗਏ।

Show More

Related Articles

Leave a Reply

Your email address will not be published. Required fields are marked *

Close