Canada

ਕੈਨੇਡਾ ਚੋਣਾਂ ਵਿਚ ਹਰਜੀਤ ਸਿੰਘ ਸੱਜਣ ਨੇ ਤੀਜੀ ਵਾਰ ਜਿੱਤ ਦਰਜ ਕੀਤੀ

ਵੈਨਕੂਵਰ (ਦੇਸ ਪੰਜਾਬ ਟਾਈਮਜ਼)– ਕੈਨੇਡਾ ਦੇ ਦੋ ਵਾਰ ਦੇ ਡਿਫੈਂਸ ਮਨਿਸਟਰ ਰਹਿ ਚੁੱਕੇ ਸ. ਹਰਜੀਤ ਸਿੰਘ ਸੱਜਣ ਨੇ ਤੀਜੀ ਵਾਰ ਕੈਨੇਡਾ ਚੋਣਾਂ ਵਿਚ ਜਿੱਤ ਦਰਜ ਕਰਕੇ ਇਤਿਹਾਸ ਬਣਾ ਦਿੱਤਾ ਹੈ। ਕੈਨੇਡਾ ਵਿਚ ਬੀਤੇ ਕੱਲ 44ਵੀਂਆਂ ਆਮ ਚੋਣਾਂ ਲਈ ਵੋਟਿੰਗ ਹੋਈ ਜਿਸ ਵਿਚ ਵੈਨਕੂਵਰ ਸਾਊਥ ਤੋਂ ਹਰਜੀਤ ਸਿੰਘ ਸੱਜਣ ਨੇ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ।
ਆਪਣੀ ਜਿੱਤ ਤੋਂ ਬਾਅਦ ਹਰਜੀਤ ਸਿੰਘ ਸੱਜਣ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨਾਲ ਵੈਨਕੂਵਰ ਸਾਊਥ ਵਿਚ ਲੋਕਾਂ ਦਾ ਧੰਨਵਾਦ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਉਥੇ ਮੌਜੂਦ ਬਜ਼ੁਰਗਾਂ ਦਾ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਦਾ ਸਪੋਰਟ ਕਰਨ ਵਾਲੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਅਗਵਾਈ ਵਿਚ ਘੱਟ ਗਿਣਤੀ ਲਿਬਰਲ ਸਰਕਾਰ ਨੇ ਸਭ ਤੋਂ ਵੱਧ ਸੀਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਹੈ।

Show More

Related Articles

Leave a Reply

Your email address will not be published. Required fields are marked *

Close