Punjab

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਕਮੇਟੀ ਪੰਜਾਬ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਸਮਝੌਤਾ ਨਹੀਂ ਕਰ ਸਕਦੇ, ਇਸ ਲਈ ਉਹ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਏਪੀਐੱਸ ਦਿਓਲ ਦੀ ਨਿਯੁਕਤ ਤੋਂ ਨਾਰਾਜ਼ ਸਨ। ਦਿਓਲ ਬੇਅਦਬੀ ਮਾਮਲਿਆਂ ‘ਚ ਸਰਕਾਰ ਖ਼ਿਲਾਫ਼ ਕੇਸ ਲੜ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਕੇਸ ਵੀ ਲੜ ਚੁੱਕੇ ਹਨ। ਸਿੱਧੂ ਨਹੀਂ ਚਾਹੁੰਦੇ ਕਿ ਦਿਓਲ ਨੂੰ ਏਜੀ ਦਾ ਅਹੁਦਾ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਸਿੱਧੂ ਨੇ ਕੁਝ ਮਹੀਨੇ ਪਹਿਲਾਂ ਹੀ ਪੰਜਾਬ ‘ਚ ਪਾਰਟੀ ਦੀ ਕਮਾਨ ਸੰਭਾਲੀ ਸੀ। ਸਿੱਧੂ ਤੋਂ ਪਹਿਲਾਂ ਸੁਨੀਲ ਜਾਖੜ ਪ੍ਰਦੇਸ਼ ਪ੍ਰਧਾਨ ਸਨ।

Show More

Related Articles

Leave a Reply

Your email address will not be published. Required fields are marked *

Close