National

ਲਖੀਮਪੁਰ ਘਟਨਾ ਨੂੰ ‘ਮੰਦਭਾਗਾ’ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ

ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਵਾਪਰੀ ਘਟਨਾ ’ਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਹੱਤਿਆ ਨੂੰ ‘ਮੰਦਭਾਗੀ’ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸ਼ੁੱਕਰਵਾਰ ਤੱਕ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਸੂਬਾ ਸਰਕਾਰ ਤੋਂ ਪੁਲੀਸ ਵੱਲੋਂ ਐੱਫਆਈਆਰ ’ਚ ਨਾਮਜ਼ਦ ਦੋਸ਼ੀਆਂ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ। ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਟੀਮ ਅਤੇ ਸੂਬਾ ਸਰਕਾਰ ਵੱਲੋਂ ਬਣਾਏ ਗਏ ਜੁਡੀਸ਼ਲ ਜਾਂਚ ਕਮਿਸ਼ਨ ਦੇ ਵੇਰਵੇ ਵੀ ਮੰਗੇ ਹਨ। ਚੀਫ਼ ਜਸਟਿਸ ਐੱਨ ਵੀ ਰਾਮੰਨਾ ਦੀ ਅਗਵਾਈ ਹੇਠਲੇ ਬੈਂਚ ਨੇ ਕੇਸ ਦਾ ਖੁਦ ਹੀ ਨੋਟਿਸ ਲੈਂਦਿਆਂ ਅੱਜ ਇਸ ’ਤੇ ਸੁਣਵਾਈ ਕੀਤੀ। ਲਖੀਮਪੁਰ ਖੀਰੀ ਦੀ ਘਟਨਾ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ ਅਤੇ ਵਿਰੋਧੀ ਧਿਰ ਨੇ ਯੂਪੀ ਦੀ ਭਾਜਪਾ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਦੋਸ਼ੀਆਂ ਨੂੰ ਬਚਾਅ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close