International

ਕਰੋਨਾ ਦੀਆਂ ਪਾਬੰਦੀਆਂ ਦੇ ਬਾਵਜੂਦ ਵੀਜ਼ਾ ਦੇਣਾ ਬੰਦ ਨਹੀਂ ਕਰੇਗਾ ਅਮਰੀਕਾ

ਵਾਸ਼ਿੰਗਟਨ-  ਅਮਰੀਕਾ ਦੀ ਇੱਕ ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਯਾਤਰਾ ਪਾਬੰਦੀਆਂ ਦੀ ਵਰਤੋਂ ਭਾਰਤੀ ਤਕਨੀਕੀ ਪੇਸ਼ੇਵਰਾਂ ਸਣੇ ਹੋਰ ਪਾਤਰ ਲੋਕਾਂ ਨੂੰ ਵੀਜ਼ਾ ਦੇਣ ਤੋਂ ਮਨਾਹੀ ਲਈ ਨਹੀਂ ਕੀਤੀ ਜਾ ਸਕਦੀ। ਇਹ ਗ਼ੈਰ-ਕਾਨੂੰਨੀ ਹੈ। ਫ਼ੈਡਰਲ ਜੱਜ ਜੇਮਸ ਈ ਬਾਸਬਰਗ ਨੇ ਬੀਤੇ ਦਿਨ ਵਿਦੇਸ਼ ਮੰਤਰਾਲੇ ਵੱਲੋਂ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀਜ਼ਾ ਜਾਰੀ ਨਹੀਂ ਕਰਨ ਦੇ ਨਿਯਮ ’ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਜੱਜ ਵੱਲੋਂ ਅਜੇ ਇਹ ਹੁਕਮ ਦਿੱਤਾ ਜਾਣਾ ਬਾਕੀ ਹੈ ਕਿ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਕਿਸ ਪ੍ਰਕਾਰ ਸ਼ੁਰੂ ਕਰਨੀ ਚਾਹੀਦੀ ਹੈ। ਇਹ ਫ਼ੈਸਲਾ ਅਮਰੀਕੀ ਇੰਮੀਗ੍ਰੇਸ਼ਨ ਲਾਇਅਰਸ ਐਸੋਸੀਏਸ਼ਨ (ਏਆਈਐਲਏ) ਦੇ ਸਮਰਥਨ ਨਾਲ ਇੰਮੀਗ੍ਰੇਸ਼ਨ ਕਾਨੂੰਨ ਕੰਪਨੀਆਂ ਦੇ ਸਮੂਹ ਤੇ ਕੁਝ ਲੋਕਾਂ ਵੱਲੋਂ ਅਦਾਲਤ ਵਿੱਚ ਦਾਖ਼ਲ ਪਟੀਸ਼ਨ ’ਤੇ ਆਇਆ ਹੈ। ਵਿਦੇਸ਼ ਵਿਭਾਗ ਨੇ ਮਹਾਂਮਾਰੀ ਦੌਰਾਨ ਵੀਜ਼ਾ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

Show More

Related Articles

Leave a Reply

Your email address will not be published. Required fields are marked *

Close