InternationalSports

ਅਮਰੀਕਾ ਦੇ ਅਲਬਾਮਾ ’ਚ ਫੁੱਟਬਾਲ ਮੈਚ ਦੌਰਾਨ ਚੱਲੀ ਗੋਲੀਬਾਰੀ, 4 ਲੋਕ ਜ਼ਖਮੀ

ਅਮਰੀਕੀ ਦੇ ਅਲਬਾਮਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਫੁੱਟਬਾਲ ਮੈਚ ਦੌਰਾਨ ਅਚਾਨਕ ਗੋਲੀਬਾਰੀ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਇੱਕ ਫੁੱਟਬਾਲ ਮੈਚ ਦੇ ਦੌਰਾਨ ਅਚਾਨਕ ਗੋਲੀਬਾਰੀ ਹੋਣ ਲੱਗ ਗਈ ।
ਇਸ ਪੂਰੀ ਘਟਨਾ ਵਿੱਚ ਚਾਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਹੈ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਫੁੱਟਬਾਲ ਮੁਕਾਬਲਾ ਵਿਲੀਅਮਸਨ ਹਾਈ ਸਕੂਲ ਤੇ ਵਾਇਗਰ ਹਾਈ ਸਕੂਲ ਵਿਚਾਲੇ ਖੇਡਿਆ ਜਾ ਰਿਹਾ ਸੀ। ਪੁਲਿਸ ਅਨੁਸਾਰ ਗੋਲੀਬਾਰੀ ਦੀ ਘਟਨਾ ਮੈਦਾਨ ਜਾਂ ਵਿਦਿਆਰਥੀਆਂ ਵਿੱਚ ਨਹੀਂ ਹੋਈ ਸੀ ਬਲਕਿ ਸਟੇਡੀਅਮ ਦੇ ਪੱਛਮੀ ਰੈਂਪ ਵਿੱਚ ਹੋਈ।

Show More

Related Articles

Leave a Reply

Your email address will not be published. Required fields are marked *

Close