Entertainment

ਪਰਮੀਸ਼ ਵਰਮਾ ਨੇ ਕੈਨੇਡਾ ਦੀ ਗੀਤ ਗਰੇਵਾਲ ਨਾਲ ਕਰਵਾਈ ਮੰਗਣੀ

ਚੰਡੀਗੜ-  ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਕੈਨੇਡਾ ਦੀ ਸਿਆਸਤਦਾਨ ਗੀਤ ਗਰੇਵਾਲ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਦੇ ਚਲਦਿਆਂ ਉਨ੍ਹਾਂ ਨੇ ਗੀਤ ਗਰੇਵਾਲ ਨਾਲ ਮੰਗਣੀ ਕਰਵਾ ਲਈ ਹੈ।
ਪਰਮੀਸ਼ ਵਰਮਾ ਨੇ ਮੰਗਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ। ਦਰਅਸਲ ਗੀਤ ਗਰੇਵਾਲ ਕੁਝ ਮਹੀਨੇ ਪਹਿਲਾਂ ਉਸ ਵੇਲੇ ਚਰਚਾ ਵਿੱਚ ਆਈ ਸੀ, ਜਦੋਂ ਉਸ ਨੇ ਕੈਨੇਡਾ ਦੀਆਂ ਮੱਧਕਾਲੀ ਚੋਣਾਂ ਦੌਰਾਨ ਲਿਬਰਲ ਪਾਰਟੀ ਵੱਲੋਂ ਐਮਪੀ ਦੀ ਚੋਣ ਲੜਨ ਦਾ ਐਲਾਨ ਕੀਤਾ ਸੀ। ਉਸ ਨੇ ਲਿਬਰਲ ਪਾਰਟੀ ਦੀ ਟਿਕਟ ’ਤੇ ‘ਮਿਸ਼ਨ-ਮੈਟਸਕਿਊ-ਫਰੇਜ਼ਰ ਕੈਨੀਅਨ’ ਰਾਈਡਿੰਗ ਤੋਂ ਐਮਪੀ ਦੀ ਚੋਣ ਲੜੀ, ਪਰ ਇਨ੍ਹਾਂ ਚੋਣਾਂ ਵਿੱਚ ਉਸ ਨੂੰ ਨਮੋਸ਼ੀ ਝੱਲਣੀ ਪਈ। ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਨੇ ਗੀਤ ਗਰੇਵਾਲ ਨੂੰ 8 ਹਜ਼ਾਰ ਵੋਟਾਂ ਨਾਲ ਹਰਾ ਦਿੱਤਾ। ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਬਰੈਡ ਵਿਸ ਨੂੰ 43.9 ਫੀਸਦੀ ਵੋਟਾਂ ਪਈਆਂ, ਜਦਕਿ ਗੀਤ ਗਰੇਵਾਲ ਨੂੰ 24.5 ਫੀਸਦੀ ਵੋਟਾਂ ਮਿਲੀਆਂ।

Show More

Related Articles

Leave a Reply

Your email address will not be published. Required fields are marked *

Close