Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਰਸਮੀ ਐਲਾਨ

ਲੋਕ ਸਭਾ ਚੋਣਾਂ 2019 ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 5 ਲੋਕ ਸਭਾ ਸੀਟਾਂ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਰਸਮੀ ਤੌਰ ਉਤੇ ਐਲਾਨ ਕੀਤਾ ਗਿਆ। ਐਲਾਨੇ ਗਏ ਉਮੀਦਵਾਰਾਂ ਵਿਚ ਖਡੂਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਲੰਧਰ ਰਾਖਵਾਂ ਤੋਂ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਚਰਨਜੀਤ ਸਿੰਘ ਅਟਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲ ਹਲਤੇ ਤੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ) ਤੋਂ ਦਰਬਾਰਾ ਸਿੰਘ ਗੁਰੂ ਸਾਬਕਾ ਆਈ ਏ ਐਸ ਉਮੀਦਵਾਰ ਐਲਾਨੇ ਗਏ। ਉਨ੍ਹਾਂ ਕਿਹਾ ਕਿ ਜੋ ਬਾਕੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਐਲਾਨ ਛੇਤੀ ਹੀ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close