Punjab

ਭਾਰਤ ਆਉਣ ਵਾਲੇ ਐਨ. ਆਰ. ਆਈਜ਼ ਲਈ ਬਣਾਇਆ ਜਾਵੇਗਾ 24 ਘੰਟੇ ਚੱਲਣ ਵਾਲਾ ਕਾਲ ਸੈਂਟਰ : ਪਰਗਟ ਸਿੰਘ

ਚੰਡੀਗੜ੍ਹ: ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਲਈ ਮੀਟਿੰਗ ਸੱਦੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ਉਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਿਲ ਦੇ ਮੌਕੇ ’ਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਜਿਸ ਵਿੱਚ ਮਾਹਿਰਾਂ ਨੂੰ ਬਿਠਾਇਆ ਜਾਵੇਗਾ।

‘ਜਨਤਕ ਕੀਤਾ ਜਾਵੇਗਾ ਨੰਬਰ’ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਪਰਵਾਸੀਆਂ ਨੂੰ ਹਵਾਈ ਅੱਡੇ ਉਤੇ ਉਤਰਨ ਸਮੇਂ ਕਾਗਜ਼ੀ ਕਾਰਵਾਈਆਂ, ਤਕਨੀਕੀ ਕਾਰਨਾਂ ਜਾਂ ਕਿਸੇ ਗਲਤਫਹਿਮੀ ਨਾਲ ਰੋਕ ਲਿਆ ਜਾਂਦਾ ਹੈ ਜਿਸ ਨਾਲ ਉਹ ਘਬਰਾਅ ਜਾਂਦੇ ਹਨ ਅਤੇ ਆਪਣੇ ਦਸਤਾਵੇਜ਼ ਤੇ ਪਛਾਣ ਸਹੀ ਹੋਣ ਦੇ ਬਾਵਜੂਦ ਖੱਜਲ ਖੁਆਰੀ ਦਾ ਸਾਹਮਣਾ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਯਾਤਰੀਆਂ ਦੀ ਮਦਦ ਲਈ ਸੂਬਾ ਸਰਕਾਰ ਵੱਲੋਂ ‘ਕੁਇਕ ਰਿਸਪਾਂਸ ਸੈਂਟਰ’ ਸਥਾਪਤ ਕੀਤਾ ਜਾਵੇਗਾ ਜਿਹੜਾ ਕਿ 24 ਘੰਟੇ ਸਰਗਰਮ ਰਹੇਗਾ। ਇਸ ਸੈਂਟਰ ਵਿੱਚ ਬੈਠਣ ਵਾਲੇ ਐਨ.ਆਰ.ਆਈਜ਼ ਨੂੰ ਦਰਪੇਸ਼ ਸਮੱਸਿਆਵਾਂ ਨਾਲ ਸਬੰਧਤ ਮਾਹਿਰ ਹੋਣਗੇ ਜੋ ਮੌਕੇ ਉਤੇ ਹੀ ਫੋਨ ਉਪਰ ਸਬੰਧਤ ਧਿਰ ਨਾਲ ਰਾਬਤਾ ਕਾਇਮ ਕਰਕੇ ਪਰਵਾਸੀ ਪੰਜਾਬੀਆਂ ਦੀ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣਗੇ। ਇਸ ਦਾ ਸੰਪਰਕ ਨੰਬਰ ਜਨਤਕ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close