International

ਇਟਲੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ ਵਿਖੇ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ’

ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ)””ਉੱਤਰੀ ਇਟਲੀ ਦੇ ਸੰਘਣੀ ਆਬਾਦੀ ਵਾਲੇ ਸ਼ਹਿਰ ਦੇ ਗੁਰਦੁਆਰਾ ਸਾਹਿਬ  ਸਿੰਘ ਸਭਾ ਫਲੇਰੋ ਬਰੇਸੀਆ ਵਿਖੇ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਇਸ ਦਿਹਾਡ਼ੇ ਨੂੰ ਸਮਰਪਿਤ  ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ , ਜ਼ਿਨ੍ਹਾਂ ਦੇ ਭੋਗ ਉਪਰੰਤ ਕਥਾਵਾਚਕ ਭਾਈ ਦਿਲਬਰ ਸਿੰਘ ਜੀ ਹਜੂਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ,ਇਸ ਮੌਕੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ,ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ , ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਸੁਰਿੰਦਰ ਜੀਤ ਸਿੰਘ ਪੰਡੋਰੀ,
ਵਾਇਸ ਸੇਵਾਦਾਰ ਬਲਕਾਰ ਸਿੰਘ ਘੋੜੇਸ਼ਾਹਵਾਨ, ਖਜਾਨਚੀ ਅਤੇ ਸਕੱਤਰ ਸ਼ਰਨਜੀਤ ਸਿੰਘ ਠਾਕਰੀ, ਨਿਸ਼ਾਨ ਸਿੰਘ ਭਦਾਸ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਚੌਹਾਨ,ਸ. ਕੁਲਵੰਤ ਸਿੰਘ ਬੱਸੀ, ਸ. ਸਵਰਣ ਸਿੰਘ ਲਾਲੇਵਾਲ,ਸ .ਮਹਿੰਦਰ ਸਿੰਘ ਮਾਜਰਾ,ਸ ਲਖਵਿੰਦਰ ਸਿੰਘ ਬੈਰਗਾਮੋ,ਸ ਭੁਪਿੰਦਰ ਸਿੰਘ,ਸ ਭਗਵਾਨ ਸਿੰਘ,ਨੌਜਵਾਨ ਸਭਾ ਫਲੇਰੋ,ਲੰਗਰ ਸੇਵਾਦਾਰ ਫਲੇਰੋ, ਅਤੇ ਸਾਧ ਸੰਗਤ ਮੌਜੂਦ ਸਨ।

Show More

Related Articles

Leave a Reply

Your email address will not be published. Required fields are marked *

Close