Punjab

ਸਰਹੱਦੀ ਪਿੰਡ ਦੇ ਦੌਰੇ ’ਤੇ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਕਿਸਾਨ ਦੇ ਘਰ ਖਾਦੀ ਮੱਕੀ ਦੀ ਰੋਟੀ ਤੇ ਸਰ੍ਹੋਂ ਦਾ ਸਾਗ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੋਮਵਾਰ ਰਾਤ ਸਰਹੱਦੀ ਪਿੰਡਾਂ ਵਿੱਚ ਰਹਿੰਦੇ ਛੋਟੇ ਕਿਸਾਨਾਂ ਦਾ ਹਾਲ-ਚਾਲ ਪੁੱਛਣ ਲਈ ਪਿੰਡ ਖੁਆਲੀ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਮਾਂ ਬਿਤਾਇਆ ਅਤੇ ਜ਼ਮੀਨ ‘ਤੇ ਬੈਠ ਕੇ ਉਨ੍ਹਾਂ ਦੇ ਹੱਥਾਂ ਨਾਲ ਬਣੀ ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਖਾਧਾ। ਉਨ੍ਹਾਂ ਨੇ ਲੋਕਾਂ ਨੂੰ ਪਿੰਡ ਵਿੱਚ ਸਾਦੇ ਵਿਆਹ ਕਰਨ ਲਈ ਵੀ ਪ੍ਰੇਰਿਤ ਕੀਤਾ। ਸੀਐੱਮ ਚੰਨੀ ਨੇ ਪਿੰਡ ਖੁਆਲੀ ਪਹੁੰਚ ਕੇ ਲੋਕਾਂ ਅਤੇ ਛੋਟੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ 15 ਏਕੜ ਜ਼ਮੀਨ ਹੈ, ਉਹ ਦੋ ਵਕਤ ਦੀ ਰੋਟੀ ਵੀ ਢੰਗ ਨਾਲ ਨਹੀਂ ਖਾਂ ਪਾਉਂਦੇ। ਸਖ਼ਤ ਮਿਹਨਤ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਹੁਣ ਪਰਿਵਾਰ ਵੱਡੇ ਹੁੰਦੇ ਜਾ ਰਹੇ ਹਨ ਅਤੇ ਕਿਸਾਨਾਂ ਕੋਲ ਜ਼ਮੀਨ ਛੋਟੀ ਹੁੰਦੀ ਜਾ ਰਹੀ ਹੈ। ਅਜਿਹੇ ‘ਚ ਪਰਿਵਾਰ ਪਾਲਨਾ ਆਸਾਨ ਨਹੀਂ ਹੈ। ਸਮੇਂ ਦੇ ਬੀਤਣ ਨਾਲ ਕਿਸਾਨ ਦੀ ਆਮਦਨ ਵੀ ਘਟਦੀ ਜਾ ਰਹੀ ਹੈ ਅਤੇ ਖਰਚੇ ਵਧਦੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਤੋਂ ਸੁਝਾਅ ਮੰਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਕਿਸਾਨਾਂ ਤੋਂ ਸੁਝਾਅ ਵੀ ਮੰਗੇ।

Show More

Related Articles

Leave a Reply

Your email address will not be published. Required fields are marked *

Close