National

ਕਿਸਾਨ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ ਸਬਕ ਮਿਲਿਆ : ਰਾਕੇਸ਼ ਟਿਕੈਤ

ਚੰਡੀਗੜ੍ਹ- ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਅੱਜ ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਭਲਕੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੋਈ ਵੱਡਾ ਫੈਸਲਾ ਹੋ ਸਕਦੀ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਵੀ ਸਾਹਮਣੇ ਆਇਆ ਹੈ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੌਣ ਕਹਿ ਰਿਹਾ ਹੈ ਕਿ ਕਿਸਾਨ ਘਰਾਂ ਨੂੰ ਵਾਪਸ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਕੇ ਪੇਪਰਾਂ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਪੰਜ ਡਿਮਾਂਡਾਂ ਉੱਤੇ ਸਹਿਮਤੀ ਬਣੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ ਸਬਕ ਮਿਲਿਆ ਹੈ ਕਿ ਕਦੇ ਵੀ ਕਿਸਾਨਾਂ ਨਾਲ ਉਲਝਣਾ ਨਹੀਂ ਹੈ ਤੇ ਕਿਸਾਨਾਂ ਨੂੰ ਇਸ ਨਾਲ ਵੱਡਾ ਫਾਇਦਾ ਮਿਲਿਆ ਹੈ ਕਿ ਉਨ੍ਹਾਂ ਵਿਚ ਅੰਦੋਲਨ ਕਾਰਨ ਮੇਲ-ਮਿਲਾਪ ਵਧਿਆ ਹੈ।

Show More

Related Articles

Leave a Reply

Your email address will not be published. Required fields are marked *

Close