Canada

ਕੈਨੇਡਾ ਨੇ ਚੀਨ ਵਿਚ ਹੋਣ ਵਾਲੀਆਂ 2022 ਬੀਜਿੰਗ ਓਲੰਪਿਕ ਅਤੇ ਪੈਰਾਲੰਪਿਕ ਵਿੰਟਰ ਗੇਮਜ਼ ਦਾ ਕੀਤਾ ਬਾਈਕਾਟ

ਅਲਬਰਟਾ (ਦੇਸ ਪੰਜਾਬ ਟਾਈਮਜ਼)-  ਕੈਨੇਡਾ ਨੇ ਚੀਨ ਦੀ ਰਾਜਧਾਨੀ ਪੇਈਚਿੰਗ ‘ਚ ਹੋਣ ਵਾਲੀਆਂ 2022 ਬੀਜਿੰਗ ਓਲੰਪਿਕ ਅਤੇ ਪੈਰਾਲੰਪਿਕ ਵਿੰਟਰ ਗੇਮਜ਼ ਦਾ ਡਿਪਲੋਮੈਟਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇਹ ਜਾਣਕਾਰੀ ਦਿੱਤੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਚੀਨ ਵਿੱਚ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ। ਇਸ ਦੇ ਵਿਰੋਧ ‘ਚ ਅਸੀਂ ਪੇਈਚਿੰਗ ‘ਚ ਹੋਣ ਵਾਲੀਆਂ ਵਿੰਟਰ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ‘ਚ ਕੋਈ ਡਿਪਲੋਮੈਟਿਕ ਪ੍ਰਤੀਨਿਧੀ ਨਹੀਂ ਭੇਜਾਂਗੇ।ਜਸਟਿਨ ਟਰੂਡੋ ਨੇ ਅੱਗੇ ਕਿਹਾ ਕਿ ਅਸੀਂ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਆਪਣੇ ਖਿਡਾਰੀਆਂ ਦਾ ਪੂਰਾ ਸਮਰਥਨ ਕਰਾਂਗੇ।

Show More

Related Articles

Leave a Reply

Your email address will not be published. Required fields are marked *

Close