Punjab

 ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ

ਸੰਗਰੂਰ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ।

Show More

Related Articles

Leave a Reply

Your email address will not be published. Required fields are marked *

Close