Punjab

ਸ੍ਰੀ ਹਰਿਮੰਦਰ ਸਾਹਿਬ ਘਟਨਾ ‘ਚ ਮਾਰੇ ਗਏ ਨੌਜਵਾਨ ਦੀ ਫਿੰਗਰ ਪ੍ਰਿੰਟਸ ਨਾਲ ਵੀ ਨਹੀਂ ਹੋਈ ਪਛਾਣ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਚ ਸ਼ਨੀਵਾਰ ਨੂੰ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਲਈ ਪੁਲਿਸ ਰੂਟ ਮੈਥਡ   ਅਤੇ ਫਾਰੈਂਸਿਕ ਵਿਭਾਗ  ਦੀ ਟੀਮ ਦਾ ਸਹਾਰਾ ਲੈ ਰਹੀ ਹੈ। ਪਰ ਅਜੇ ਤੱਕ ਪੁਲਸ ਨੂੰ ਇਸ ਵਿਚ ਸਫਲਤਾ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਨੇ ਡੀ.ਸੀ.ਪੀ. ਲਾ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ    ਦੀ ਪ੍ਰਧਾਨਗੀ ਵਿਚ ਇਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ   (ਸਿਟ) ਦਾ ਨਿਰਮਾਣ ਕੀਤਾ ਗਿਆ ਹੈ। ਡਿਪਟੀ ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ   ਨੇ ਵੀ ਦੋ ਦਿਨ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਕਰਨ ਦਾ ਐਲਾਨ ਕੀਤਾ ਹੈ।

ਸ਼ੁੱਕਰਵਾਰ ਬੇਅਦਬੀ ਦੀ ਘਟਨਾ ਤੋਂ ਬਾਅਦ ਸੰਗਤ ਅਤੇ ਭੀੜ ਵਲੋਂ ਮਾਰੇ ਗਏ ਨੌਜਵਾਨ ਦੀ ਪਛਾਣ ਕਰਨ ਵਿਚ ਲੱਗੀ ਹੋਈ ਹੈ। ਐਤਵਾਰ ਨੂੰ ਦਰਬਾਰ ਸਾਹਿਬ ਦੇ ਅੰਦਰ ਉਸ ਦੀ ਮੂਵਮੈਂਟ ਦਿਖਣ ਲਈ ਪੁਲਿਸ ਨੇ ਰੂਟ ਮੈਥਡ ਦਾ ਇਸਤੇਮਾਲ ਕੀਤਾ। ਸੀ.ਸੀ.ਟੀ.ਵੀ. ਕੈਮਰਿਆਂ ਵਿਚ ਟਾਈਮ ਦੇ ਨਾਲ ਨੌਜਵਾਨ ਦੀ ਮੂਵਮੈਂਟ ‘ਤੇ ਨਜ਼ਰ ਰੱਖੀ ਗਈ। ਪਰ ਦਰਬਾਰ ਸਾਹਿਬ ਦੇ ਬਾਹਰ ਪੁਲਿਸ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀ.ਸੀ.ਪੀ. ਬੰਡਾਲ ਦਾ ਕਹਿਣਾ ਹੈ ਕਿ ਦਰਬਾਰ ਸਾਹਿਬ ਦੇ ਅੰਦਰ ਮਾਰਿਆ ਗਿਆ ਮੁਲਜ਼ਮ ਤਿੰਨ ਤੋਂ ਚਾਰ ਵਾਰ ਗੁਰੂ ਘਰ ਵਿਚ ਮੱਥਾ ਟੇਕਦਾ ਦੇਖਿਆ ਗਿਆ। ਇਸ ਤੋਂ ਇਲਾਵਾ ਉਹ ਦੋ ਵਾਰ ਲੰਗਰ ਹਾਲ ਵਿਚ ਅਤੇ ਇਕ ਵਾਰ ਅਕਾਲ ਤਖਤ ਸਾਹਿਬ ਦੇ ਪਿੱਛੇ ਆਰਾਮ ਕਰਦਾ ਨਜ਼ਰ ਆਇਆ।

Show More

Related Articles

Leave a Reply

Your email address will not be published. Required fields are marked *

Close