Punjab

ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗ ਮਾਮਲੇ ‘ਚ ਐੱਫ.ਆਈ.ਆਰ. ਦਰਜ

ਚੰਡੀਗੜ੍ਹ,- ਪੰਜਾਬ ਪੁਲਿਸ ਨੇ ਡਰੱਗ ਵਪਾਰ ਬਾਰੇ ਦੀ ਰਿਪੋਰਟ ‘ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਹ ਐਫਆਈਆਰ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ। ਮਜੀਠੀਆ ਤੇ ਧਾਰਾ 25, 27ਏ ਤੇ 29 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਹੈ। ਏਆਈਜੀ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਏਜੀ ਦੀ ਰਿਪੋਰਟ ‘ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਕੀਤੀ ਗਈ ਹੈ।
ਅਕਾਲੀ ਦਲ ਦੇ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਿਛਲੇ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਜਾਂਚ ਲਈ ਲਗਾਤਾਰ ਦਬਾਅ ਬਣਾ ਰਹੇ ਸੀ।

Show More

Related Articles

Leave a Reply

Your email address will not be published. Required fields are marked *

Close