Punjab
ਸਾਬਕਾ ਖੇਡ ਮੰਤਰੀ ਰਾਣਾ ਸੋਢੀ ਦਾ ਕਾਂਗਰਸ ਤੋਂ ਅਸਤੀਫ਼ਾ, ਭਾਜਪਾ ‘ਚ ਸ਼ਾਮਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਰਾਣਾ ਗੁਰਮੀਤ ਸੋਢੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਪਾਰਟੀ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਦਿਵਾਈ। ਰਾਣਾ ਗੁਰਮੀਤ ਸੋਢੀ ਨੇ ਅੱਜ ਹੀ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਹੈ। ਗੁਰਮੀਤ ਸਿੰਘ ਰਾਣਾ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।