National

ਰਾਮ ਰਹੀਮ ਦੀ ਪੈਰੋਲ ਸੰਬੰਧੀ ਪਟੀਸ਼ਨ ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ ‘ਤੇ ਜਵਾਬ ਮੰਗਿਆ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ ਪਰ ਉਨ੍ਹਾਂ ਕਿਸੇ ਤਕਨੀਕੀ ਕਾਰਨ ਕਰਕੇ ਪਟੀਸ਼ਨ ਵਾਪਸ ਲੈ ਲਈ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਵਿੱਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਨੇ ਕਮਿਸ਼ਨਰ ਰੋਹਤਕ ਵੱਲੋਂ ਗੁਰਮੀਤ ਸਿੰਘ ਨੂੰ 20 ਜਨਵਰੀ, 2023 ਨੂੰ ਜਾਰੀ ਕੀਤੇ ਗਏ 40 ਦਿਨਾਂ ਦੀ ਪੈਰੋਲ ਦੇ ਹੁਕਮ ਨੂੰ ਇਹ ਕਹਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਇਹ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ 2022 ਦੀ ਧਾਰਾ-11 ਦੇ ਉਪਬੰਧਾਂ ਦੇ ਵਿਰੁੱਧ ਹੈ। ਐਸਜੀਪੀਸੀ ਨੇ ਪਟੀਸ਼ਨ ਵਿੱਚ ਗੁਰਮੀਤ ਸਿੰਘ ਦੀ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਕਰਾਰ ਦਿੱਤਾ ਹੈ।

 

Show More

Related Articles

Leave a Reply

Your email address will not be published. Required fields are marked *

Close