Canada

ਗੰਨ ਹਿੰਸਾ ਨੂੰ ਨੱਥ ਪਾਉਣ ਲਈ ਟੌਰੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਗੰਨ ਹਿੰਸਾ ਨਾਲ ਨਜਿੱਠਣ ਲਈ ਸੰਭਾਵੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਟੋਰਾਂਟੋ ਦੇ ਮੇਅਰ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।
ਗੰਨ ਕ੍ਰਾਈਮ ਨਾਲ ਨਜਿੱਠਣ ਲਈ ਫੈਡਰਲ, ਪ੍ਰੋਵਿੰਸ਼ੀਅਲ ਤੇ ਮਿਉਂਸਪਲ ਸਰਕਾਰਾਂ ਵੱਲੋਂ ਸਾਂਝੇ ਤੌਰ ਉੱਤੇ ਟੋਰਾਂਟੋ ਪੁਲਿਸ ਨੂੰ 4.5 ਮਿਲੀਅਨ ਡਾਲਰ ਦੀ ਮਾਲੀ ਮਦਦ ਦੇਣ ਦੀ ਕੀਤੀ ਗਈ ਪੇਸ਼ਕਸ਼ ਤੇ ਐਲਾਨ ਤੋਂ ਇੱਕ ਦਿਨ ਬਾਅਦ ਪ੍ਰਧਾਨ ਮੰਤਰੀ ਵੱਲੋਂ ਜੌਹਨ ਟੋਰੀ ਨਾਲ ਮੁਲਾਕਾਤ ਕਰਨ ਦਾ ਇਹ ਸਬੱਬ ਬਣਿਆ ਹੈ। ਪਿਛਲੇ ਦੋ ਸਾਲਾਂ ਤੋਂ ਪੁਲਿਸ ਫੋਰਸ ਨੂੰ ਗੋਲੀਕਾਂਡ ਦੀਆਂ ਕਈ ਘਟਨਾਵਾਂ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਪਿਛਲੇ ਵੀਕੈਂਡ ਉੱਤੇ ਹੀ ਪੁਲਿਸ ਨੂੰ ਗੋਲੀ ਚੱਲਣ ਦੀਆਂ 14 ਵੱਖ ਵੱਖ ਘਟਨਾਵਾਂ ਨਾਲ ਨਜਿੱਠਣਾ ਪਿਆ।
ਪੁਲਿਸ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵੱਡੀ ਪੱਧਰ ਉੱਤੇ ਗੈਂਗ ਨਾਲ ਸਬੰਧਤ ਸਨ। ਟੋਰਾਂਟੋ ਪੁਲਿਸ ਮੁਖੀ ਮਾਰਕ ਸਾਂਡਰਸ ਨੇ ਸੋਮਵਾਰ ਨੂੰ ਆਖਿਆ ਕਿ ਫੰਡ ਹਾਸਲ ਹੋਣ ਜਾ ਰਹੇ ਹਨ ਇਸ ਦਾ ਅਸੀਂ ਸਵਾਗਤ ਕਰਦੇ ਹਾਂ ਪਰ ਇਨ੍ਹਾਂ ਨੂੰ ਕਿਸ ਤਰ੍ਹਾਂ ਖਰਚ ਕੀਤਾ ਜਾਵੇਗਾ ਇਸ ਬਾਰੇ ਹਾਲ ਦੀ ਘੜੀ ਕੁੱਝ ਨਹੀਂ ਆਖਿਆ ਜਾ ਸਕਦਾ। ਸਾਂਡਰਸ ਨੇ ਆਖਿਆ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਗੰਨ ਵਾਇਲੰਸ ਨਾਲ ਨਜਿੱਠਣ ਦੀ ਯੋਜਨਾ ਉਲੀਕਣਗੇ।
ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਇੱਕ ਬਿਆਨ ਵਿੱਚ ਆਖਿਆ ਕਿ ਇਸ ਸਬੰਧ ਵਿੱਚ ਪ੍ਰੋਵਿੰਸ ਵੱਲੋਂ 1.5 ਮਿਲੀਅਨ ਡਾਲਰ ਦਾ ਪਾਇਆ ਜਾਣ ਵਾਲਾ ਯੋਗਦਾਨ ਅਸਲ ਵਿੱਚ ਪਹਿਲਾਂ ਗੈਂਗ ਵਿਰੋਧੀ ਫੰਡਿੰਗ ਲਈ ਚਾਰ ਸਾਲਾਂ ਵਾਸਤੇ ਰੱਖਿਆ ਗਿਆ ਸੀ।

Show More

Related Articles

Leave a Reply

Your email address will not be published. Required fields are marked *

Close