Canada

ਵੈਕਸੀਨੇਸ਼ਨ ਤੋਂ ਇਨਕਾਰ ਕਰਨ ਵਾਲੇ ਆਪਣੇ ਦਰਜਨਾਂ ਸੈਨਿਕਾਂ ਨੂੰ ਕੈਨੇਡੀਅਨ ਆਰਮਡ ਫਰਸਿਜ਼ ਵੱਲੋਂ ਕਰ ਦਿੱਤਾ ਬਾਹਰ

ਅਲਬਰਟਾ (ਦੇਸ ਪੰਜਾਬ ਟਾਈਮਜ਼)-  ਕੈਨੇਡੀਅਨ ਆਰਮਡ ਫਰਸਿਜ਼ ਵੱਲੋਂ ਵੈਕਸੀਨੇਸ਼ਨ ਤੋਂ ਇਨਕਾਰ ਕਰਨ ਵਾਲੇ ਆਪਣੇ ਦਰਜਨਾਂ ਸੈਨਿਕਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ ਜਦਕਿ ਸੈਂਕੜੇ ਹੋਰਨਾਂ ਖਿਲਾਫ ਕਾਰਵਾਈ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਕਦਮ ਉਦੋਂ ਚੁੱਕਿਆ ਗਿਆ ਜਦੋਂ ਚੀਫ ਆਫ ਦ ਡਿਫੈਂਸ ਸਟਾਫ ਜਨਰਲ ਵੇਅਨ ਆਇਰ ਨੇ ਸਾਰੇ ਸੈਨਿਕਾਂ ਨੂੰ ਅਕਤੂਬਰ ਦੇ ਮੱਧ ਤੱਕ ਕੋਵਿਡ-19 ਸਬੰਧੀ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾਉਣ ਦੇ ਹੁਕਮ ਸੁਣਾਏ ਸਨ ਪਰ ਫਿਰ ਡੈੱਡਲਾਈਨ ਦਸੰਬਰ ਦੇ ਮੱਧ ਤੱਕ ਕੀਤੇ ਜਾਣ ਦੇ ਬਾਵਜੂਦ ਕਈ ਸੈਨਿਕਾਂ ਨੇ ਵੈਕਸੀਨੇਸ਼ਨ ਨਹੀਂ ਕਰਵਾਈ। ਹਾਲਾਂਕਿ ਬਹੁਤੇ ਸਰਵਿਸ ਮੈਂਬਰਾਂ ਵੱਲੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਗਈ। ਡਿਫੈਂਸ ਡਿਪਾਰਟਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 98 ਫੀ ਸਦੀ ਕੈਨੇਡੀਅਨ ਸੈਨਿਕਾਂ ਵੱਲੋਂ ਵੈਕਸੀਨੇਸ਼ਨ ਕਰਵਾ ਲਈ ਗਈ ਹੈ ਪਰ ਅਜੇ ਵੀ ਸੈਂਕੜੇ ਅਜਿਹੇ ਸੈਨਿਕ ਹਨ ਜਿਨ੍ਹਾਂ ਨੇ ਵੈਕਸੀਨੇਸ਼ਨ ਨਹੀਂ ਕਰਵਾਈ। ਹੁਣ ਅਜਿਹੇ ਸੈਨਿਕਾਂ ਨੂੰ ਹੀ ਫੌਜ ਤੋਂ ਬਾਹਰ ਕੀਤਾ ਜਾ ਰਿਹਾ ਹੈ।
ਰੱਖਿਆ ਮੰਤਰਾਲੇ ਦੇ ਬੁਲਾਰੇ ਡੈਨੀਅਲ ਲੀ ਬੌਥਿਲੀਅਰ ਨੇ ਇੱਕ ਈਮੇਲ ਰਾਹੀਂ ਦੱਸਿਆ ਕਿ ਕੈਨੇਡੀਅਨ ਆਰਮਡ ਫੋਰਸਿਜ਼ ਦੇ 58 ਫੁੱਲ ਟਾਈਮ ਮੈਂਬਰਾਂ ਨੂੰ ਵੈਕਸੀਨੇਸ਼ਨ ਕਰਵਾਉਣ ਤੋਂ ਇਨਕਾਰ ਕਰਨ ਉੱਤੇ ਫੌਜ ਤੋਂ ਬਾਹਰ ਕਰ ਦਿੱਤਾ ਗਿਆ।246 ਹੋਰਨਾਂ ਸੈਨਿਕਾਂ ਨੂੰ ਇਸ ਸਬੰਧ ਵਿੱਚ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਭਾਵ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾ ਚੁੱਕੀ ਹੈ।

Show More

Related Articles

Leave a Reply

Your email address will not be published. Required fields are marked *

Close