EntertainmentSports

ਨਾਈਟ ਕਰਫਿਊ ਤੋੜਨ ਦੇ ਦੋਸ਼ ਚੱਕਰ ‘ਚ ਸੁਰੇਸ਼ ਰੈਨਾ ਅਤੇ ਗੁਰਰੰਧਾਵਾ ਗ੍ਰਿਫ਼ਤਾਰ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਨੂੰ ਕੋਰੋਨਾ ਦੇ ਦਿਸ਼ਾਂਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਕਾਰਨ ਮੁੰਬਈ ਏਅਰਪੋਰਟ ਦੇ ਨੇੜੇ ਹਿਰਾਸਤ ਵਿੱਚ ਲਿਆ ਗਿਆ, ਹਾਲਾਂਕਿ ਬਾਅਦ ਵਿੱਚ ਉਸਨੂੰ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਗਿਆ ਹੈ ।ਮੁੰਬਈ ਪੁਲਿਸ ਨੇ ਇੱਕ ਕਲੱਬ ‘ਤੇ ਛਾਪਾ ਮਾਰਿਆ ਜਿੱਥੇ ਰੈਨਾ ਅਤੇ ਪੰਜਾਬੀ ਗਾਇਕ ਗੁਰੂ ਰੰਧਾਵਾ ਸਮੇਤ 34 ਲੋਕਾਂ ਨੂੰ ਕੋਰੋਨਾ ਦੀ ਉਲੰਘਣਾ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ। ਥਾਣੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰੈਨਾ ਅਤੇ ਰੰਧਾਵਾ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਏ ਗਏ ਸਨ, ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਗਿਆ।
ਮੁੰਬਈ ਪੁਲਿਸ ਨੇ ਕਿਹਾ ਕਿ ਰੈਨਾ ਸਣੇ 34 ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 188, 269 ਅਤੇ ਮਹਾਂਮਾਰੀ ਐਕਟ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਨੂੰ ਡਰੈਗਨ ਫਲਾਈ ਪਬ ਵਿਖੇ ਗ੍ਰਿਫਤਾਰ ਕੀਤਾ ਗਿਆ ਸੀ ਜਿਥੇ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ। ਮਹੱਤਵਪੂਰਣ ਗੱਲ ਇਹ ਹੈ ਕਿ ਸੋਮਵਾਰ ਨੂੰ ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਰਾਤ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ। ਨਵੇਂ ਸਾਲ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਮੁੰਬਈ ਵਿੱਚ 22 ਦਸੰਬਰ ਤੋਂ 5 ਜਨਵਰੀ ਤੱਕ ਕਈ ਪਾਬੰਦੀਆਂ ਲਗਾਈਆਂ ਹਨ।

Show More

Related Articles

Leave a Reply

Your email address will not be published. Required fields are marked *

Close