Canada

ਪ੍ਰਧਾਨ ਮੰਤਰੀ ਟਰੂਡੋ ਨੇ ਰੂਸੀ ਸੰਸਥਾਵਾਂ ’ਤੇ ਸਖਤ ਪਾਬੰਦੀਆਂ ਦਾ ਕੀਤਾ ਐਲਾਨ

ਓਟਾਵਾ (ਦੇਸ ਪੰਜਾਬ ਟਾਈਮਜ਼)- : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂਕਰੇਨ ‘ਚ ਰੂਸ ਦੇ ਫੌਜੀ ਕਾਰਵਾਈ ਨੂੰ ਲੈ ਕੇ ਰੂਸੀ ਸੰਸਥਾਵਾਂ ‘ਤੇ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਯੂਕਰੇਨ ਅਤੇ ਰੂਸ ਦੇ ਵਿਚਾਲੇ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੈਨੇਡਾ ਨੇ ਰੂਸ ਦੇ 62 ਸੰਸਥਾਵਾਂ ‘ਤੇ ਪਾਬੰਦੀ ਲਗਾਈ ਹੈ ਜਿਸ ਵਿੱਚ ਰੂਸੀ ਅਰਧ ਸੈਨਿਕ ਸੰਗਠਨ ਵੈਗਨਰ ਗਰੁੱਪ ਅਤੇ ਪ੍ਰਮੁੱਖ ਰੂਸੀ ਬੈਂਕ ਸ਼ਾਮਲ ਹਨ। ਇਸ ਤੋਂ ਇਲਾਵਾ, ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ 700 ਮਿਲੀਅਨ ਡਾਲਰ ਤੋਂ ਵੱਧ ਦੀਆਂ ਵਸਤਾਂ ਨੂੰ ਕਵਰ ਕਰਨ ਵਾਲੇ ਸੈਂਕੜੇ ਪਰਮਿਟ ਤੁਰੰਤ ਰੱਦ ਕਰ ਦਿੱਤੇ ਜਾਣਗੇ।

ਟਰੂਡੋ ਨੇ ਕਿਹਾ ਕਿ ਇਹ ਪ੍ਰਤੀਬੱਧ ਵਿਆਪਕ ਹਨ ਤੇ ਇਹ ਰਾਸ਼ਟਰਪਤੀ ਪੁਤਿਨ ਵੱਲੋਂ ਹਮਲੇ ਨੂੰ ਜਾਰੀ ਰੱਖਣ ਦੀ ਸਮਰੱਥਾ ਨੂੰ ਸੀਮਤ ਕਰ ਦੇਣਗੇ। ਟਰੂਡੋ ਨੇ ਕਿਹਾ ਕਿ ਸੰਘਰਸ਼ ਦੂਜੇ ਵਿਸ਼ਵ ਯੁੱਧ ਦੇ ਬਾਅਦ ਤੋਂ ਯੂਰਪੀ ਸਥਿਰਤਾ ਲਈ ਸਭ ਤੋਂ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਇਹ ਕੌਮਾਂਤਰੀ ਭਾਈਚਾਰੇ ਲਈ ਅਤੇ ਹਰ ਜਗ੍ਹਾ ਆਜ਼ਾਦ ਤੇ ਲੋਕਤੰਤਰ ਦੀ ਪ੍ਰਵਾਹ ਕਰਨ ਵਾਲੇ ਲੋਕਾਂ ਲਈ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਸਮਾਂ ਹੈ। ਕੈਨੇਡਾ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਨਿੰਦਾ ਕਰਦਾ ਹੈ।

Show More

Related Articles

Leave a Reply

Your email address will not be published. Required fields are marked *

Close