Punjab

ਪੰਜਾਬ ਸਰਕਾਰ ਨੇ ਓਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ,

ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਓਲੰਪਿਕ ਵਿਚ ਦੇਸ਼ ਦਾ ਨਾਂ ਰੌਸ਼ਨ ਕਰ ਕੇ ਪਰਤੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਤਮਗਾ ਜਿੱਤ ਕੇ ਮੁੜੇ ਖਿਡਾਰੀਆਂ ਨੂੰ ਚੈੱਕ ਵੀ ਵੰਡੇ।

ਇਸ ਸੰਮੇਲਨ ਵਿਚ ਓਲੰਪਿਕ ਖਿਡਾਰੀਆਂ ਨੂੰ ਸੰਬੋਧਿਤ ਕਰਦਿਆਂ ਪੰਜਾਬ ਮੁੱਧ ਮੰਤਰੀ ਨੇ ਸਭ ਤੋਂ ਪਹਿਲਾਂ ਪੰਜਾਬ ਵਲੋਂ ਸਾਰੇ ਓਲੰਪਿਕ ਖਿਡਾਰੀਆਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦਾ ਹਿੰਮਤ ਤੇ ਜੋਸ਼ ਨਾਲ ਖੇਡਣਾ ਸ਼ਲਾਘਾਯੋਗ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਵਾਅਦਾ ਵੀ ਕੀਤਾ ਕਿ ਸਾਰੇ ਮੈਡਲਿਸਟ ਖਿਡਾਰੀਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।

ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਟੋਕੀਓ ਓਲੰਪਿਕ ਖਿਡਾਰੀਆਂ ਨੂੰ ਸਨਮਾਨ ਦੇਣ ਲਈ ਉਨ੍ਹਾਂ ਦੇ ਨਾਂ ਉੱਤੇ ਸੜਕਾਂ ਤੇ ਸਰਕਾਰੀ ਸਕੂਲਾਂ ਦੇ ਨਾਂ ਵੀ ਰੱਖੇ ਜਾਣਗੇ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਪੰਜਾਬ ਦੇ ਮਸ਼ਹੂਰ ਐਥਲੀਟ ਸਵਰਗੀ ਮਿਲਖਾ ਸਿੰਘ ਨੂੰ ਵੀ ਯਾਦ ਕੀਤਾ।

ਸਮਾਗਮ ਦੌਰਾਨ ਰਾਜਪਾਲ ਵੀ.ਪੀ ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਾਕੀ ਕਪਤਾਨ ਮਨਪ੍ਰੀਤ ਸਿੰਘ ਦਾ ਢਾਈ ਕਰੋੜ ਨਾਲ ਸਨਮਾਨ ਕੀਤਾ ਗਿਆ। ਹਾਲਾਂਕਿ ਇਸ ਸਮਾਗਮ ਵਿਚ ਸੋਨ ਤਮਗਾ ਜੇਤੂ ‘ਗੋਲਡਨ ਬੁਆਏ’ ਨੀਰਜ ਚੋਪੜਾ ਨਹੀਂ ਪਹੁੰਚ ਸਕੇ।

Show More

Related Articles

Leave a Reply

Your email address will not be published. Required fields are marked *

Close