Punjab

ਦੀਪ ਸਿੱਧੂ ਦੀਆਂ ਅਸਥੀਆਂ ਗੁਰੂਦਵਾਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰ ਵੱਲੋਂ ਕੀਤੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ- ਅਦਾਕਾਰ ਦੀਪ ਸਿੱਧੂ ਦੀਆਂ ਅਸਥੀਆਂ ਗੁਰੂਦਵਾਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਜਲ ਪ੍ਰਵਾਹ ਕੀਤੀਆਂ ਗਈਆਂ। ਪਰਿਵਾਰਿਕ ਮੈਂਬਰ ਪਹਿਲਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਹੁੰਚੇ ਜਿਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਪਾਠੀ ਸਿੰਘ ਵੱਲੋਂ ਕੀਤੀ ਗਈ। ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਪਰਿਵਾਰਕ ਮੈਂਬਰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ।

Show More

Related Articles

Leave a Reply

Your email address will not be published. Required fields are marked *

Close