National

219 ਭਾਰਤੀਆਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋਇਆ ਏਅਰ ਇੰਡੀਆਂ ਦਾ ਜਹਾਜ਼

ਰੂਸੀ ਫੌਜੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਅੱਜ ਇਥੋਂ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਲਈ ਰਵਾਨਾ ਹੋਇਆ ਏਅਰ ਇੰਡੀਆ ਦਾ ਬੋਇੰਗ ਜਹਾਜ਼ ਦੇ ਅੱਜ ਸ਼ਾਮ 6.30 ਵਜੇ ਇਥੇ ਪੁੱਜਣ ਦੀ ਸੰਭਾਵਨਾ ਹੈ।

ਇਹ ਜਹਾਜ਼ 219 ਭਾਰਤੀਆਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋ ਗਿਆ ਹੈ। ਏਅਰ ਇੰਡੀਆ ਦੀ ਫਲਾਈਟ ਏਆਈ-1944 ਅੱਜ ਤੜਕੇ 3.38 ਵਜੇ ਮੁੰਬਈ ਤੋਂ ਰਵਾਨਾ ਹੋਈ ਸੀ ਅਤੇ ਕਰੀਬ 10.45 ਵਜੇ ਬੁਖਾਰੈਸਟ ਵਿੱਚ ਉਤਰਿਆ ਸੀ।

ਇਸ ਦੌਰਾਨ ਯੂਕਰੇਨ ਉਤੇ ਰੂਸ ਦੇ ਹਮਲੇ ਤੋਂ ਬਾਅਦ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂਕਰੇਨ ਸਥਿਤ ਭਾਰਤੀ ਦੂਤਘਰ ਨੇ ਨਾਗਰਿਕਾਂ ਨੂੰ ਆਪਣੇ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਗ਼ੈਰ ਸਰਹੱਦੀ ਚੌਕੀਆਂ ‘ਤੇ ਨਾ ਜਾਣ ਲਈ ਕਿਹਾ ਹੈ।
ਭਾਰਤੀ ਦੂਤਘਰ ਨੇ ਕਿਹਾ, ‘ਸਰਹੱਦੀ ਜਾਂਚ ਚੌਕੀਆਂ ‘ਤੇ ਸਥਿਤੀ ਸੰਵੇਦਨਸ਼ੀਲ ਹੈ। ਅਸੀਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ ਵਿੱਚ ਆਪਣੇ ਦੂਤਘਰਾਂ ਨਾਲ ਕੰਮ ਕਰ ਰਹੇ ਹਾਂ। ਸਾਨੂੰ ਭਾਰਤੀਆਂ ਨੂੰ ਕੱਢਣਾ ਮੁਸ਼ਕਲ ਹੋ ਰਿਹਾ ਹੈ, ਜੋ ਬਿਨਾਂ ਦੱਸੇ ਸਰਹੱਦੀ ਚੌਕੀਆਂ ‘ਤੇ ਪਹੁੰਚ ਗਏ ਹਨ।

ਪੂਰਬੀ ਖੇਤਰ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਅਗਲੇ ਨਿਰਦੇਸ਼ਾਂ ਤੱਕ ਆਪਣੇ ਨਿਵਾਸ ਸਥਾਨ ‘ਤੇ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ।’ ਭਾਰਤ ਸਰਕਾਰ ਨੇ ਐਲਾਨ ਕੀਤਾ ਕਿ ਯੁੱਧ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਯੂਕਰੇਨ ਤੋਂ ਰੋਮਾਨੀਆ ਰਾਹੀਂ ਕੱਢਿਆ ਜਾਵੇਗਾ। ਇਸ ਤੋਂ ਬਾਅਦ ਨਿਊਜ਼ ਏਜੰਸੀ ਏਐਨਆਈ ਨੇ ਸ਼ੁੱਕਰਵਾਰ ਦੇਰ ਰਾਤ ਰਿਪੋਰਟ ਦਿੱਤੀ ਕਿ 470 ਤੋਂ ਵੱਧ ਭਾਰਤੀ ਵਿਦਿਆਰਥੀਆਂ ਦਾ ਪਹਿਲਾ ਜੱਥਾ ਰੋਮਾਨੀਆ ਪਹੁੰਚਿਆ।

 

Show More

Related Articles

Leave a Reply

Your email address will not be published. Required fields are marked *

Close