Canada

ਪ੍ਰਧਾਨ ਮੰਤਰੀ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ’ਤੇ ਨਵੀਆਂ ਪਾਬੰਦੀਆਂ ਲਗਾਉਣ ਦਾ ਐਲਾਨ

ਅਲਬਰਟਾ (ਦੇਸ ਪੰਜਾਬ ਟਾਈਮਜ਼)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ।
ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ ਮੁੱਖ ਵਿਰੋਧੀ, ਜਿਸ ਨੂੰ ਰੂਸ ਦੀ ਜੇਲ੍ਹ ਵਿੱਚ ਬੰਦ ਕਰਕੇ ਰੱਖਿਆ ਗਿਆ ਹੈ, ਅਲੈਗਜ਼ੇਈ ਨਵਾਲਨੀ ਵੱਲੋਂ ਕੀਤੀ ਗਈ।ਪ੍ਰਧਾਨ ਮੰਤਰੀ ਨੇ ਇਨ੍ਹਾਂ ਪਾਬੰਦੀਆਂ ਦਾ ਐਲਾਨ ਲੰਡਨ, ਇੰਗਲੈਂਡ ਵਿੱਚ ਇੱਕ ਨਿਊਜ਼ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਨਿਊਜ਼ ਕਾਨਫਰੰਸ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੇ ਡੱਚ ਪ੍ਰਧਾਨ ਮੰਤਰੀ ਮਾਰਕ ਰੱਟ ਨੇ ਵੀ ਹਿੱਸਾ ਲਿਆ।

Show More

Related Articles

Leave a Reply

Your email address will not be published. Required fields are marked *

Close