Canada

ਕੈਨੇਡਾ ਦੀ ਲਿਬਰਲ ਪਾਰਟੀ ਅਗਲੇ ਸਾਲ ਕਰੇਗੀ ਨੈਸ਼ਨਲ ਕਨਵੈਨਸ਼ਨ

ਅਲਬਰਟਾ (ਦੇਸ ਪੰਜਾਬ ਟਾਈਮ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡਾ ਦੀ ਲਿਬਰਲ ਪਾਰਟੀ ਅਗਲੇ ਸਾਲ ਮਈ ਮਹੀਨੇ ਵਿੱਚ ਨੈਸ਼ਨਲ ਕਨਵੈਨਸ਼ਨ ਕਰਨ ਜਾ ਰਹੀ ਹੈ, ਜਿਸ ਵਿੱਚ ਪਾਰਟੀ ਦੇ ਕੌਮੀ ਬੋਰਡ ਦੇ ਡਾਇਰੈਕਟਰਾਂ ਦੀ ਚੋਣ ਸਣੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਲਿਬਰਲਾਂ ਵੱਲੋਂ 2023 ਵਿੱਚ 4 ਤੋਂ 6 ਮਈ ਤੱਕ ਰਾਜਧਾਨੀ ਔਟਵਾ ’ਚ ਪਾਰਟੀ ਦੀ ਇਸ ਨੈਸ਼ਨਲ ਪੌਲਸੀ ਕਨਵੈਨਸ਼ਨ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਕੁਝ ਮੈਂਬਰਾਂ ਵੱਲੋਂ ਵਰਚੂਅਲ ਢੰਗ ਨਾਲ ਵੀ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਦੇ ਅਗਲੇ ਨੈਸ਼ਨਲ ਬੋਰਡ ਦੇ ਡਾਇਰੈਕਟਰਾਂ ਦੀ ਚੋਣ ਤੇ ਸਿਖਲਾਈ ਦੇ ਮੁੱਦੇ ’ਤੇ ਚਰਚਾ ਹੋਵੇਗੀ।

Show More

Related Articles

Leave a Reply

Your email address will not be published. Required fields are marked *

Close