National

ਸੰਸਦ ਦੇ ਬਾਹਰ ਖੜ੍ਹ ਕੇ ਕਿਸਾਨਾਂ ਦੇ ਹੱਕ ’ਚ ਗਰਜੀ ਹਰਸਿਮਰਤ ਬਾਦਲ

ਨਵੀਂ ਦਿੱਲੀ- ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹੈ, ਉਥੇ ਹੀ ਪਾਰਲੀਮੈਂਟ ਵਿਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਵੀ ਕਈ ਪਾਰਟੀਆਂ ਦੇ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਐ।
ਭਾਵੇਂ ਕਿ ਸਰਕਾਰ ਵੱਲੋਂ ਸੰਸਦ ਮੈਂਬਰਾਂ ਨੂੰ ਸੰਸਦ ਵਿਚ ਬੋਲਣ ਨਹੀਂ ਦਿੱਤਾ ਜਾ ਰਿਹੈ, ਪਰ ਫਿਰ ਬਹੁਤ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਦੇ ਬਾਹਰ ਖੜ੍ਹ ਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੇ ਨੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਨੇ। ਇਸੇ ਸਬੰਧ ਵਿਚ ਬਠਿੰਡਾ ਤੋਂ ਅਕਾਲੀ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸੰਸਦ ਭਵਨ ਦੇ ਬਾਹਰ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਉਨ੍ਹਾਂ ਨੂੰ ਸੰਸਦ ਵਿਚ ਬੋਲਣ ਨਹੀਂ ਦਿੱਤਾ ਜਾ ਰਿਹੈ ਪਰ ਫਿਰ ਵੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਤੋਂ ਪਿੱਛੇ ਨਹੀਂ ਹਟਣਗੇ, ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ।

Show More

Related Articles

Leave a Reply

Your email address will not be published. Required fields are marked *

Close