Punjab

ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਰਡਾਰ ਤੇ ਸਾਬਕਾ CM ਚੰਨੀ

ਚੰਡੀਗੜ੍ਹ: ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਦੋ ਸਾਬਕਾ ਮੰਤਰੀਆਂ ਸਮੇਤ 200 ਤੋਂ ਵੱਧ ਮੁਲਾਜ਼ਮ ਅਤੇ ਅਧਿਕਾਰੀ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਜੇਲ੍ਹਾਂ ਵਿੱਚ ਹਨ। ਵਿਜੀਲੈਂਸ ਬਿਊਰੋ ਵੱਲੋਂ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਦੋ ਮੰਤਰੀ ਜੇਲ੍ਹ ਵਿੱਚ ਹਨ, ਜਦੋਂ ਕਿ ਇੱਕ ਅਗਾਊਂ ਜ਼ਮਾਨਤ ’ਤੇ ਬਾਹਰ ਹੈ। ਇਸ ਤੋਂ ਇਲਾਵਾ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਸਮੇਤ ਚਾਰ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ ਹਨ।

ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਨੂੰ ਵੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਜੇਲ੍ਹ ਜਾਣਾ ਪਿਆ ਹੈ। ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸਾਬਕਾ ਮੰਤਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕਰ ਰਹੀ ਹੈ, ਉਸ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੀ ਅੱਧੀ ਸਾਬਕਾ ਕੈਬਨਿਟ ਜੇਲ੍ਹ ਵਿੱਚ ਨਜ਼ਰ ਆ ਸਕਦੀ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀ ਗਈ ਕਾਰਵਾਈ ਨੇ ਪੰਜਾਬ ਕਾਂਗਰਸ ਵਿੱਚ ਹੜਕੰਪ ਮਚਾ ਦਿੱਤਾ ਹੈ। ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਕਾਂਗਰਸ ਦੇ ਕਈ ਸਾਬਕਾ ਵਿਧਾਇਕ ਅਤੇ ਮੰਤਰੀ ਵਿਜੀਲੈਂਸ ਦੇ ਰਡਾਰ ‘ਤੇ ਹਨ। ਇਨ੍ਹਾਂ ਵਿੱਚੋਂ ਸਾਬਕਾ ਜੰਗਲਾਤ ਮੰਤਰੀ ਧਰਮਸੋਤ ਪਹਿਲਾਂ ਹੀ ਜੇਲ੍ਹ ਵਿੱਚ ਹਨ, ਜਦੋਂਕਿ ਸਾਬਕਾ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਜ਼ਮਾਨਤ ‘ਤੇ ਬਾਹਰ ਹਨ। ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਇੱਕ ਵਾਰ ਗ੍ਰਿਫ਼ਤਾਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਮਦਨਲਾਲ ਜਲਾਲਪੁਰ ਪੰਚਾਇਤੀ ਫੰਡ ਘੁਟਾਲੇ ਵਿੱਚ ਜਾਂਚ ਦੇ ਘੇਰੇ ਵਿੱਚ ਹੈ।

Show More

Related Articles

Leave a Reply

Your email address will not be published. Required fields are marked *

Close