Canada

21ਵੇਂ ਗਦਰੀ ਬਾਬਿਆਂ ਦੇ ਮੇਲੇ ਵਿਚ ਕਰਵਾਇਆ ਜਾਵੇਗਾ ਕਵੀ ਦਰਬਾਰ

ਕਵੀਆਂ ਨੂੰ ਇਸ ਕਵੀ ਦਰਬਾਰ ਵਿਚ ਹਿੱਸਾ ਲੈਣ ਦਾ ਖੁੁੱਲ੍ਹਾ ਸੱਦਾ

ਕੈਲਗਰੀ (ਦੇਸ ਪੰਜਾਬ ਟਾਈਮਜ਼)- ਹਰ ਸਾਲ ਗਦਰੀ ਬਾਬਿਆਂ ਦੀ ਯਾਦ ਵਿਚ ਕਰਵਾਏ ਜਾਂਦੇ ਕੈਲਗਰੀ ਦੇ ਸਭ ਤੋਂ ਵੱਡੇ ਗਦਰੀ ਬਾਬਿਆਂ ਦਾ ਮੇਲਾ ਇਸ ਸਾਲ ਵੀ ਪ੍ਰੇਰੀ ਵਿੰਡ ਦੀਆਂ ਗਰਾਉਂਡਾ ਵਿਚ ਕਰਵਾਇਆ ਜਾ ਰਿਹਾ ਹੈ। 21ਵੇਂ ਗਦਰੀ ਬਾਬਿਆਂ ਦੇ ਮੇਲੇ ਦੇ ਪ੍ਰੋਗਰਾਮ ਅਤੇ ਤਰੀਕਾਂ ਦਾ ਐਲਾਨ ਪ੍ਰਬੰਧਕੀ ਕਮੇਟੀ ਵੱਲੋਂ ਜਲਦ ਹੀ ਕੀਤਾ ਜਾਵੇਗਾ ਅਤੇ ਇਸ ਸੰਬੰਧੀ ਮੀਟਿੰਗਾਂ ਦਾ ਦੌਰ ਬੜੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।
ਮੇਲੇ ਦੇ ਮੁੱਖ ਪ੍ਰਬੰਧਕ ਸ. ਬ੍ਰਹਮ ਪ੍ਰਕਾਸ਼ ਲੁੱਡੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਦੀ ਬਾਬਿਆਂ ਦੀ ਯਾਦ ਵਿਚ ਮਹਾਨ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਜਾਵੇਗਾ ਅਤੇ ਇਸ ਕਵੀ ਦਰਬਾਰ ਵਿਚ ਭਾਗ ਲੈਣ ਲਈ ਕਵੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਚਾਹਵਾਨ ਕਵੀ ਇਸ ਕਵੀ ਦਰਬਾਰ ਵਿਚ ਹਿੱਸਾ ਲੈਣ ਲਈ 403-827-9293 ’ਤੇ ਸੰਪਰਕ ਕਰ ਸਕਦੇ ਹਨ।

Show More

Related Articles

Leave a Reply

Your email address will not be published. Required fields are marked *

Close