Punjab
ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਅਤੇ ਘੱਟ ਪਾਣੀ ਦੀ ਵਰਤੋਂ ਵਾਲੀਆਂ ਬਦਲਵੀਆਂ ਫਸਲਾਂ ਬੀਜਣ ਦਾ ਸੱਦਾ ਦਿੱਤਾ ਹੈ।
ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਉਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਹ ਬੀਤੇ ਕਈ ਦਿਨਾਂ ਤੋਂ ਲਗਾਤਾਰ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ ਕਿਉਂ ਜੋ ਇਹ ਨਾਜ਼ੁਕ ਮਸਲਾ ਸਿੱਧੇ ਤੌਰ ‘ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸ ਸਥਿਤੀ ਨੂੰ ਲੈ ਕੇ ਅਸੀਂ ਸਾਰੇ ਹੀ ਫਿਕਰਮੰਦ ਹਾਂ।