National
ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ: 26 ਦਸੰਬਰ ‘ਵੀਰ ਬਾਲ ਦਿਵਸ’
ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਹਰ ਸਾਲ 26 ਦਸਬੰਰ ਦਾ ਦਿਨ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਇਹ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਰ ਨੂੰ ਸਮਰਪਿਤ ਹੋਵੇਗਾ। ਪ੍ਰਧਾਨ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।
ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ, ਮੈਨੂੰ ਇਹ ਸਾਂਝਾ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਾਲ ਦੀ ਸ਼ੁਰੂਆਤ, 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਉਨ੍ਹਾਂ ਦੀ ਇਨਸਾਫ਼ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੈ।