Punjab

ਕੈਪਟਨ ਨੇ ਸੂਬੇ ਵਿਚ ਅਤਿਵਾਦ ਦੇ ਖਤਰੇ ਦੀ ਗੰਭੀਰਤਾ ਬਾਰੇ ਚਿਤਾਵਨੀ ਦਿੱਤੀ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਹਰਾਇਆ ਕਿ ਪੰਜਾਬ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ।

ਸੋਮਵਾਰ ਸ਼ਾਮ ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ, ਇਹ ਪਿਛਲੇ ਕੁਝ ਦਿਨਾਂ ਦੌਰਾਨ ਆਰਡੀਐਕਸ ਜ਼ਬਤ ਹੋਣ, ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥਾਂ ਜ਼ਬਤ ਹੋਣ ਅਤੇ ਕੁਝ ਸ਼ੱਕੀਆਂ ਦੀ ਗ੍ਰਿਫਤਾਰੀ ਵਰਗੀਆਂ ਤਾਜ਼ਾ ਘਟਨਾਵਾਂ ਦੀ ਲੜੀ ਦਾ ਹੀ ਹਿੱਸਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਆਈਐਸਆਈ ਦੇ ਮਨਸੂਬਿਆਂ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਬਾਰੇ ਆਪਣੇ ਇਰਾਦਿਆਂ ਨੂੰ ਕਦੇ ਨਹੀਂ ਛੱਡਿਆ ਅਤੇ ਜੋ ਵੀ ਮੌਕਾ ਮਿਲੇਗਾ ਉਸ ਦਾ ਉਹ ਹਮੇਸ਼ਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਨੇ ਆਈਐਸਆਈ ਦੁਆਰਾ ਵਿਨਾਸ਼ਕਾਰੀ ਗਤੀਵਿਧੀਆਂ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੇ ਪ੍ਰਬੰਧਾ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇੱਥੇ ਹੋਰ ਹਥਿਆਰ ਆਉਣ ਅਤੇ ਹੋਰ ਲੋਕਾਂ ਦੇ ਇਸ ਪੰਜਾਬ ਵਿਰੋਧੀ ਜਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਪਛਾਣ ਕਰਨ ਦੀ ਲੋੜ ਹੈ।

Show More

Related Articles

Leave a Reply

Your email address will not be published. Required fields are marked *

Close