Punjab

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਵੱਲੋਂ ਪਟੀਸ਼ਨ ਸੁਣਨ ਤੋਂ ਨਾਂਹ

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਦਿੱਤਾ ਹੈ। ਸਿਖਰਲੀ ਅਦਾਲਤ ਨੇ ਮਜੀਠੀਆ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਡਰੱਗ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਕੋਰਟ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ ਹੈ। ਸੁਣਵਾਈ ਦੌਰਾਨ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਦੇ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ ਇੱਥੇ ਧਾਰਾ 32 ਦੇ ਤਹਿਤ ਰਿੱਟ ਪਟੀਸ਼ਨ ਕਿਉਂ? ਤੁਹਾਡੇ ਕੋਲ ਹੋਰ ਵੀ ਰਾਹ ਹਨ। ਕੀ ਤੁਸੀਂ ਹਾਈ ਕੋਰਟ ਨਹੀਂ ਜਾ ਸਕਦੇ?’

ਸਿਖਰਲੀ ਅਦਾਲਤ ਨੇ ਕਿਹਾ ਕਿ ਪਟੀਸ਼ਨਰ ਐੱਫਆਈਆਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦਾ ਹੈ ਅਤੇ ਇਸ ਦੀ ਸੁਣਵਾਈ ਡਿਵੀਜ਼ਨ ਬੈਂਚ ਦੁਆਰਾ ਕੀਤੀ ਜਾ ਸਕਦੀ ਹੈ। ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਹੈ। ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਕਿ ਮੁਹਾਲੀ ਕੋਰਟ ‘ਚ ਉਨ੍ਹਾਂ ਖਿਲਾਫ ਦਰਜ ਡਰੱਗਜ਼ ਕੇਸ ਨੂੰ ਰੱਦ ਕੀਤਾ ਜਾਵੇ।

Show More

Related Articles

Leave a Reply

Your email address will not be published. Required fields are marked *

Close