Punjab

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਬਿਸ਼ਨੋਈ ਨੂੰ ਭੇਜਿਆ ਗਿਆ 5 ਦਿਨਾਂ ਪੁਲਿਸ ਰਿਮਾਂਡ ‘ਤੇ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਰੋਹਿਣੀ ਅਦਾਲਤ ਵਿਚ ਪੇਸ਼ੀ ਹੋਈ। ਉਸ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਉਸ ਤੋਂ ਪੁੱਛਗਿਛ ਕੀਤੀ ਜਾਵੇਗੀ।

ਚਰਚਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੇ ਰਚੀ ਸੀ। ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪਟਿਆਲਾ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਵਿਚ ਵਕੀਲ ਨੇ ਲਾਰੈਂਸ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਲ੍ਹ ਵਿਚ ਲਾਰੈਂਸ ਦੀ ਜਾਨ ਨੂੰ ਖਤਰਾ ਹੈ। ਵਕੀਲ ਨੇ ਕਿਹਾ ਕਿ ਡਰ ਹੈ ਕਿ ਪੰਜਾਬ ਪੁਲਿਸ ਜੇਲ੍ਹ ਵਿਚ ਲਾਰੈਂਸ ਦਾ ਐਨਕਾਊਂਟਰ ਕਰ ਸਕਦੀ ਹੈ ਜਾਂ ਫਿਰ ਵਿਰੋਧੀ ਗੈਂਗ ਲਾਰੈਂਸ ‘ਤੇ ਹਮਲਾ ਕਰ ਸਕਦਾ ਹੈ।ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ।

Show More

Related Articles

Leave a Reply

Your email address will not be published. Required fields are marked *

Close