EntertainmentPunjab

ਮੂਸੇਵਾਲਾ ਕਤਲਕਾਂਡ ‘ਚ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ,

ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿਚ ਮਨਕੀਰਤ ਔਲਖ ਦਾ ਇਸ ਹੱਤਿਆਕਾਂਡ ਵਿਚ ਕੋਈ ਰੋਲ ਨਹੀਂ ਮਿਲਿਆ। ਮੂਸੇਵਾਲਾ ਦੀ ਹੱਤਿਆ ਦੇ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ। ਬੰਬੀਹਾ ਗੈਂਗ ਨੇ ਕਿਹਾ ਕਿ ਮਨਕੀਰਤ ਔਲਖ ਦੀ ਲਾਰੈਂਸ ਗੈਂਗ ਨੂੰ ਸਾਰੇ ਪੰਜਾਬੀ ਗਾਇਕਾਂ ਦੀ ਇਨਫਰਮੇਸ਼ਨ ਦਿੰਦਾ ਹੈ। ਉਹ ਗਾਇਕਾਂ ਤੋਂ ਪੈਸੇ ਇਕੱਠੇ ਕਰਕੇ ਲਾਰੈਂਸ ਗੈਂਗ ਨੂੰ ਦਿੰਦਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਸਾਡੀ ਜਾਂਚ ਵਿਚ ਔਲਖ ਦਾ ਨਾਂ ਨਹੀਂ ਆਇਆ। ਉਨ੍ਹਾਂ ਨੇ ਔਲਖ ਤੋਂ ਕਿਸੇ ਤਰ੍ਹਾਂ ਦੀ ਪੁੱਛਗਿਛ ਤੋਂ ਵੀ ਇਨਕਾਰ ਕੀਤਾ।

Show More

Related Articles

Leave a Reply

Your email address will not be published. Required fields are marked *

Close