Punjab

ਅਗਲੇ ਹਫਤੇ ਬੀਜੇਪੀ ਵਿਚ ਸ਼ਾਮਲ ਹੋ ਸਕਦੇ ਨੇ ਕੈਪਟਨ ਅਮਰਿੰਦਰ

ਚੰਡੀਗੜ੍ਹ- ਮਹਾਰਾਸ਼ਟਰ ’ਚ ਸਿਆਸੀ ਹਲਚਲ ਆਖਰਕਾਰ ਰੁਕ ਗਈ ਹੈ ਪਰ ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ ’ਚ ਵੀ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਦਰਅਸਲ, ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਰਸਮੀ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇੰਡੀਅਨ ਐਕਸਪ੍ਰੈਸ ਦੀ ਖਬਰ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਲੰਡਨ ’ਚ ਹਨ ਅਤੇ ਅਗਲੇ ਹਫਤੇ ਉਨ੍ਹਾਂ ਦੇ ਭਾਰਤ ਪਰਤਣ ਦੀ ਸੰਭਾਵਨਾ ਹੈ। ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਉਨ੍ਹਾਂ ਦੇ ਭਾਰਤ ਆਉਣ ਤੋਂ ਬਾਅਦ ਹੀ ਭਾਜਪਾ ਵਿੱਚ ਰਲੇਵੇਂ ਦੀ ਸੰਭਾਵਨਾ ਹੈ। ਰਿਪੋਰਟ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਸਿਹਤ ਖਰਾਬ ਹੋਣ ਕਾਰਨ ਇਲਾਜ ਲਈ ਲੰਡਨ ਗਏ ਹੋਏ ਹਨ ਅਤੇ ਅਗਲੇ ਹਫਤੇ ਉਨ੍ਹਾਂ ਦੇ ਭਾਰਤ ਪਰਤਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਰਤ ਪਰਤਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਰਸਮੀ ਤੌਰ ’ਤੇ ਭਾਜਪਾ ’ਚ ਸ਼ਾਮਲ ਹੋਣਗੇ, ਸਗੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ’ਚ ਰਲੇਵਾਂ ਕਰਨਗੇ। ਦੱਸ ਦੇਈਏ ਕਿ ਕੈਪਟਨ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਈ ਸੀ ਅਤੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਪਹਿਲਾਂ ਉਨ੍ਹਾਂ ਦੇ ਕਈ ਕਰੀਬੀ ਨੇਤਾ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ।

Show More

Related Articles

Leave a Reply

Your email address will not be published. Required fields are marked *

Close