Punjab

ਮੂਸੇਵਾਲਾ ਦੇ ਕਤਲ ਨੂੰ 40 ਦਿਨ ਹੋ ਗਏ, ਪਾਪੀ ਦੂਜੀ ਵਾਰਦਾਤ ਲਈ ਖੁਲ੍ਹੇ ਘੁੰਮ ਰਹੇ : ਬਲਕੌਰ ਸਿੰਘ

ਸਰਦੂਲਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਆਪਣੇ ਬੇਟੇ ਦੀ ਯਾਦ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਸਰਦੂਲਗੜ੍ਹ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਆਖਿਆ ਕਿ ਸਿੱਧੂ ਦੇ ਕਤਲ ਨੂੰ ਅੱਜ ਕਰੀਬ 40 ਦਿਨ ਹੋ ਚੁੱਕੇ ਨੇ ਪਰ ਪੁਲਿਸ ਅਜੇ ਤੱਕ ਉਸ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ, ਉਹ ਅਜੇ ਵੀ ਪੰਜਾਬ ਵਿਚ ਦਨਦਨਾਉਂਦੇ ਫਿਰ ਰਹੇ ਨੇ। ਇਸ ਮੌਕੇ ਉਨ੍ਹਾਂ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗ਼ਲਤ ਰਸਤੇ ’ਤੇ ਨਾ ਜਾਣ ਤਾਂ ਜੋ ਸਾਡੇ ਵਾਂਗ ਹੋਰ ਕਿਸੇ ਦਾ ਘਰ ਬਰਬਾਦ ਨਾ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵੀ ਪ੍ਰੇਰਿਆ। ਉਨ੍ਹਾਂ ਆਖਿਆ ਕਿ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਸਾਹ ਲੈਣਾ ਵੀ ਔਖਾ ਹੋ ਚੁੱਕਿਆ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਨੇ। ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਵੱਲੋਂ ਵਾਤਾਵਰਣ ਦੀ ਸ਼ੁਧਤਾ ਲਈ ਸਾਰਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਏ, ਇਸ ਤੋਂ ਪਹਿਲਾਂ ਉਹ ਆਪਣੇ ਪਿੰਡ ਮੂਸਾ ਵਿਖੇ ਵੀ ਵੱਡੀ ਗਿਣਤੀ ਵਿਚ ਰੁੱਖ ਲਗਾ ਚੁੱਕੇ ਨੇ।

Show More

Related Articles

Leave a Reply

Your email address will not be published. Required fields are marked *

Close