National

ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ, ਹੋਵੇਗਾ ਕਰੋਨਾ ਟੈਸਟ, ਖੁਦ ਨੂੰ ਕੀਤਾ ਇਕਾਂਤਵਾਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋ ਗਈ ਹੈ । ਉਨ੍ਹਾਂ ਨੂੰ ਹਲਕਾ ਬੁਖਾਰ ਅਤੇ ਗਲੇ ਵਿੱਚ ਖਰਾਸ਼ ਹੈ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ । ਮੰਗਲਵਾਰ ਨੂੰ ਉਨ੍ਹਾਂ ਦਾ ਕਰਨਾ ਟੈਸਟ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਆਪਣੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਹਨ । ਇਸ ਤੋਂ ਪਹਿਲਾਂ ਐਤਵਾਰ ਨੂੰ ਉਨ੍ਹਾਂ ਨੇ ਦਿੱਲੀ ਕੈਬਨਿਟ ਦੀ ਬੈਠਕ ਲਈ ਸੀ ਅਤੇ ਵੱਡਾ ਫੈਸਲਾ ਲਿਆ ਸੀ ਕਿ ਦਿੱਲੀ ਦੇ ਹਸਪਤਾਲਾਂ ਵਿੱਚ ਸਿਰਫ਼ ਦਿੱਲੀ ਵਾਲਿਆਂ ਦਾ ਹੀ ਇਲਾਜ ਹੋਵੇਗਾ । ਇਸ ਵਿੱਚ ਦਿੱਲੀ ਸਰਕਾਰ ਦੀ ਚਿੰਤਾ ਵੱਧ ਗਈ ਹੈ । ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਕਰੀਬੀ ਮੰਤਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ । ਆਮ ਆਦਮੀ ਦੇ ਪ੍ਰਵਕਤਾ ਸੌਰਭ ਭਾਰਦਵਾਜ ਨੇ ਇਸ ਦੀ ਜਾਣਕਾਰੀ ਦਿੱਤੀ ਹੈ ।

Show More

Related Articles

Leave a Reply

Your email address will not be published. Required fields are marked *

Close