Punjab

ਸਿਮਰਜੀਤ ਸਿੰਘ ਬੈਂਸ ਨੂੰ 14 ਦਿਨਾਂ ਨਿਆਂਇਕ ਹਿਰਾਸਤ ‘ਚ ਭੇਜਿਆ

ਲੁਧਿਆਣਾ: ਜਿਸਮਾਨੀ ਸ਼ੋਸ਼ਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਆਤਮਾ ਨਗਰ ਇਲਾਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ। ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਿਮਰਜੀਤ ਬੈਂਸ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਰ ਇਸ ਵਾਰ ਅਦਾਲਤ ਨੇ ਉਸਦਾ ਪੁਲਿਸ ਰਿਮਾਂਡ ਨਹੀਂ ਦਿੱਤਾ। ਇਸ ਵਾਰ ਅਦਾਲਤ ਵਿੱਚ ਸੁਣਵਾਈ ਦੌਰਾਨ ਲੰਬੀ ਬਹਿਸ ਤੋਂ ਬਾਅਦ ਸਿਮਰਜੀਤ ਸਿੰਘ ਮਾਨ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅੱਜ ਵੀ ਰਿਮਾਂਡ ਮੰਗਿਆ ਸੀ ਪਰ ਕਰੀਬ 2 ਘੰਟੇ ਚੱਲੀ ਬਹਿਸ ਤੋਂ ਬਾਅਦ ਬੈਂਸ ਨੂੰ ਜੇਲ੍ਹ ਭੇਜਿਆ ਗਿਆ ਹੈ। ਜਿਨਸੀ ਸ਼ੋਸ਼ਣ ਦੇ ਇਸ ਮਾਮਲੇ ‘ਚ ਬੈਂਸ ਦੇ ਬਾਕੀ ਸਾਥੀ ਪਹਿਲਾਂ ਤੋਂ ਹੀ ਜੁਡੀਸ਼ੀਆਲ ਰਿਮਾਂਡ ‘ਤੇ ਹਨ।

Show More

Related Articles

Leave a Reply

Your email address will not be published. Required fields are marked *

Close