National

ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਵੱਲੋਂ ਪੁੱਛਗਿੱਛ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਅਖਬਾਰ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਕੀਤੀ। ਦੁਪਹਿਰ ਕਰੀਬ 12:20 ਵਜੇ ਸ਼ੁਰੂ ਹੋਈ ਇਹ ਪੁੱਛਗਿੱਛ ਬਾਅਦ ਦੁਪਹਿਰ ਕਰੀਬ 2.30 ਵਜੇ ਖਤਮ ਹੋਈ। ਇਸ ਤੋਂ ਬਾਅਦ ਸੋਨੀਆ ਗਾਂਧੀ ਦੀ ਬੇਨਤੀ ‘ਤੇ ਅੱਜ ਦਾ ਸੈਸ਼ਨ ਖਤਮ ਕਰ ਦਿੱਤਾ ਗਿਆ, ਕਾਂਗਰਸ ਨੇਤਾ ਹਾਲ ਹੀ ਵਿੱਚ ਕੋਵਿਡ ਤੋਂ ਉਭਰੇ ਹਨ। ਈਡੀ ਨੇ ਹੁਣ ਉਨ੍ਹਾਂ ਨੂੰ 25 ਜੁਲਾਈ ਨੂੰ ਬੁਲਾਇਆ ਹੈ।
ਜਾਂਚ ਏਜੰਸੀ ਈਡੀ ਵੱਲੋਂ ਕੀਤੀ ਗਈ ਇਸ ਜਾਂਚ ਦੇ ਵਿਰੋਧ ਵਿੱਚ ਕਾਂਗਰਸ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ। ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ‘ਤੇ ਕਾਂਗਰਸੀ ਵਰਕਰ ਵੀ ਇਕੱਠੇ ਹੋਏ। ਕਾਂਗਰਸ ਦੇ ਸੰਸਦ ਮੈਂਬਰ ਵੀ ਸੰਸਦ ਭਵਨ ਤੋਂ ਬੱਸ ਰਾਹੀਂ ਪਾਰਟੀ ਹੈੱਡਕੁਆਰਟਰ ਪੁੱਜੇ। ਕਾਂਗਰਸੀ ਵਰਕਰਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਸ ਨੇ ਪਾਰਟੀ ਹੈੱਡਕੁਆਰਟਰ ਦੇ ਬਾਹਰ ਬੈਰੀਕੇਡ ਲਗਾ ਦਿੱਤੇ।

 

Show More

Related Articles

Leave a Reply

Your email address will not be published. Required fields are marked *

Close