Punjab

ਵਿਧਾਇਕ ਡਾ ਜਸਬੀਰ ਸਿੰਘ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਯਾਦ ਪੱਤਰ ਦੇ ਕੇ ਕੀਤੀ ਸ਼ੁਰੂਆਤ

ਅੰਮ੍ਰਿਤਸਰ – ਹਵਾਰਾ ਕਮੇਟੀ ਰਿਹਾਈ ਫਰੰਟ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਰੰਭੇ ਸੰਘਰਸ਼ ਦੀ ਸ਼ੁਰੂਆਤ ਅੱਜ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ ਜਸਬੀਰ ਸਿੰਘ ਨੂੰ ਯਾਦ ਪੱਤਰ ਦੇ ਕੇ ਕੀਤੀ ਗਈ। ਹਾਵਰਾ ਕਮੇਟੀ ਆਗੂਆਂ ਵੱਲੋਂ ਲਏ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਉਹਨਾਂ ਦੀ ਬੰਧੀ ਸਿੰਘਾਂ ਪ੍ਰਤੀ ਸੰਵਿਧਾਨਿਕ ਜ਼ਿੰਮੇਵਾਰੀ ਨਿਭਾਉਣ ਲਈ ਯਾਦ ਪੱਤਰ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਤਾਮਿਲਨਾਡੂ ਵਿਧਾਨ ਸਭਾ ਦੀ ਤਰਜ਼ ਤੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ। ਡਾਕਟਰ ਜਸਬੀਰ ਸਿੰਘ ਨੇ ਯਾਦ ਪੱਤਰ ਲੈਣ ਦੇ ਬਾਅਦ ਭਰੋਸਾ ਦਿੱਤਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਉਠਾਉਣਗੇ। ਇਸ ਮੌਕੇ ਤੇ ਬਲਬੀਰ ਸਿੰਘ ਮੁੱਛਲ, ਪ੍ਰਗਟ ਸਿੰਘ ਚੋਗਾਵਾਂ, ਸਵਰਨਜੀਤ ਸਿੰਘ ਕੁਰਾਲੀਆ ਨੇ ਵਿਧਾਇਕ ਨੂੰ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕੇਵਲ ਸਿੱਖ ਜਥੇਬੰਦੀਆਂ ਦਾ ਨਹੀਂ ਬਲਕਿ ਪੂਰੇ ਪੰਜਾਬ ਦਾ ਹੈ। ਇਸ ਲਈ ਇਸ ਦਾ ਤੁਰੰਤ ਹੱਲ ਕੱਢਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਤੇ ਪ੍ਰੋਫੈਸਰ ਬਲਜਿੰਦਰ ਸਿੰਘ, ਬਲਦੇਵ ਸਿੰਘ ਨਵਾਂ ਪਿੰਡ, ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ, ਕੰਵਲਜੀਤ ਸਿੰਘ ਸੁਲਤਾਨਵਿੰਡ, ਜਗਜੀਤ ਸਿੰਘ ਸਿੰਘ ਬਿੱਲਾ, ਗੁਰਦੇਵ ਸਿੰਘ ਗਿੱਲ ਆਦਿ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Close