International

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਬੱਚਿਆਂ ਦੇ ਕਰਵਾਏ ਗਏ ਗੁਰਮਤਿ ਗਿਆਨ ਮੁਕਾਬਲੇ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)”” ਇਟਲੀ ਦੇ ਸੂਬਾ ਲਾਸੀਓ ਦੇ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 18 ਸਾਲ ਦੀ ਉਮਰ ਤੱਕ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ,ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਸਮੂਹ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆਂ ਗਿਆ,ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ,ਜਿਸ ਵਿੱਚ 18 ਸਾਲ ਤੱਕ ਦੇ ਲਗਭਗ 30 ਬੱਚਿਆ ਵਲੋਂ ਭਾਗ ਲਿਆ ਗਿਆ, ਅਤੇ ਜਿਨ੍ਹਾਂ ਵਿੱਚੋ ਪਹਿਲੇ ਜੇਤੂ ਪੰਜ ਬੱਚਿਆਂ ਨੂੰ ਵਿਸ਼ੇਸ਼ ਯਾਦਗਾਰੀ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ, ਇਨ੍ਹਾਂ ਵਿੱਚ ਸੀਰਤ ਕੌਰ (9) ਪਹਿਲਾਂ ਦਰਜ਼ਾ, ਮਨਰੀਤ ਕੌਰ (10) ਦੂਜਾ ਦਰਜ਼ਾ, ਅਮ੍ਰਿਤਪਾਲ ਕੌਰ(11) ਤੀਜਾ ਦਰਜ਼ਾ, ਸੁਖਜੀਤ ਕੌਰ (1 2) ਚੌਥਾ ਦਰਜਾ ਅਤੇ ਹਰਨੂਰ ਸਿੰਘ (12) ਪੰਜਵਾਂ ਦਰਜ਼ਾ ਹਾਸਲ ਕੀਤਾ ਗਿਆ, ਅਤੇ ਇਸ ਤੋਂ ਇਲਾਵਾ ਜਿਹੜੇ ਬਾਕੀ ਬੱਚੇ ਸਨ, ਜਿਨ੍ਹਾਂ ਨੇ ਗੁਰਮਤਿ ਗਿਆਨ ਮੁਕਾਬਲਿਆਂ ਵਿੱਚ ਭਾਗ ਲਿਆ ਸੀ ਅਤੇ ਜਿਨ੍ਹਾਂ ਨੇ ਭਾਗ ਨਹੀਂ ਲਿਆ,ਉਨ੍ਹਾਂ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਜੀ ਨੇ ਦੱਸਿਆ ਕਿ ਗੁਰਬਾਣੀ ਗਿਆਨ ਮੁਕਾਬਲੇ ਕਰਵਾਉਣ ਦਾ ਸਾਡਾ ਇੱਕੋ ਇੱਕ ਮਕਸਦ ਸੀ ਕੀ ਇਟਲੀ ਵਿੱਚ ਰਹਿ ਰਹੇ ਪੰਜਾਬੀ ਬੱਚਿਆਂ ਨੂੰ ਗੁਰਬਾਣੀ ਕੰਠ ਨਾਲ ਜੋੜ ਕੇ ਰੱਖਣਾ ਹੈ,ਤਾਂ ਜ਼ੋ ਵਿਦੇਸ਼ਾਂ ਦੀ ਧਰਤੀ ਤੇ ਰਹਿ ਕੇ ਗੁਰਬਾਣੀ ਤੋਂ ਪ੍ਰੇਰਿਤ ਹੋ ਸਕਣ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਕਿਹਾ, ਅਤੇ ਸੇਵਾਦਾਰਾਂ ਨੂੰ ਸਿਰਪਾਓ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ,ਇਸ ਮੌਕੇ ਠੰਡੇ ਮਿੱਠੇ ਜਲ ਦੀਆ ਸੇਵਾਵਾਂ ਕੀਤੀਆਂ ਗਈਆਂ, ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Show More

Related Articles

Leave a Reply

Your email address will not be published. Required fields are marked *

Close